ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਸਫ਼ਲਤਾ: ਜੰਡਿਆਲਾ ਗੁਰੂ ਵਿੱਚ ਹਥਿਆਰਾਂ ਸਮੇਤ 4 ਨੌਜਵਾਨ ਕਾਬੂ, ਦੂਜੇ ਮਾਮਲੇ ਵਿੱਚ ਪਟਾਕੇ ਬਣਾਉਣ ਦੀ ਸਮੱਗਰੀ ਬਰਾਮਦ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਇਲਾਕਿਆਂ ਵਿੱਚ ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀਆਂ…

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਇਲਾਕਿਆਂ ਵਿੱਚ ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਵੱਡੀ ਕਾਰਵਾਈ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਇਲਾਕਿਆਂ ਵਿੱਚ ਪੁਲਿਸ ਨੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ। ਪਹਿਲੇ ਮਾਮਲੇ ਵਿੱਚ ਪੁਲਿਸ ਨੇ ਪਿਸਤੌਲ ਅਤੇ ਨਕਦੀ ਸਮੇਤ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਦਕਿ ਦੂਜੇ ਮਾਮਲੇ ਵਿੱਚ ਪਟਾਕੇ ਬਣਾਉਣ ਵਾਲੀ ਭਾਰੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹਾਈਟੈੱਕ ਨਾਕੇ ਦੌਰਾਨ ਗਲੋਕ ਪਿਸਤੌਲ ਅਤੇ 1.05 ਲੱਖ ਦੀ ਨਕਦੀ ਸਮੇਤ ਚਾਰ ਕਾਬੂ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਸੀ। ਇਸੇ ਤਹਿਤ ਨੈਸ਼ਨਲ ਹਾਈਵੇਅ ’ਤੇ ਤਰਨਤਾਰਨ ਰੋਡ ਬਾਈਪਾਸ ਦੇ ਟੀ-ਪੁਆਇੰਟ ਨੇੜੇ ਹਾਈਟੈੱਕ ਨਾਕਾ ਲਗਾਇਆ ਗਿਆ ਸੀ।

ਇਸ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਬਿਨਾਂ ਨੰਬਰੀ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਗਲੋਕ ਪਿਸਤੌਲ (9 ਐੱਮ ਐੱਮ), ਤਿੰਨ ਜ਼ਿੰਦਾ ਕਾਰਤੂਸ, ਦੋ ਬਿਨਾਂ ਨੰਬਰੀ ਮੋਟਰਸਾਈਕਲ, ਇੱਕ ਮੋਬਾਈਲ ਫੋਨ ਅਤੇ 1.05 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਮੁੱਢਲੀ ਤਫ਼ਤੀਸ਼ ਵਿੱਚ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਸਲਾ ਅਤੇ ਗੋਲਾ-ਬਾਰੂਦ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਣ ਦੇ ਨਾਲ-ਨਾਲ ਹਵਾਲਾ ਰਕਮ ਨੂੰ ਅੱਗੇ-ਪਿੱਛੇ ਕਰਨ ਦਾ ਕੰਮ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਕਥਿਤ ਸਬੰਧਾਂ ਬਾਰੇ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਿੰਡ ਬੰਡਾਲਾ ਵਿੱਚ ਕਿਰਾਏ ਦੇ ਮਕਾਨ ’ਤੇ ਛਾਪੇਮਾਰੀ  

ਜੰਡਿਆਲਾ ਗੁਰੂ ਪੁਲਿਸ ਨੂੰ ਦੂਜੀ ਵੱਡੀ ਸਫ਼ਲਤਾ ਪਿੰਡ ਬੰਡਾਲਾ ਵਿੱਚ ਮਿਲੀ ਹੈ, ਜਿੱਥੇ ਪੱਤੀ ਬਾਜ਼ੀ ਵਿੱਚ ਸਥਿਤ ਇੱਕ ਕਿਰਾਏ ਦੇ ਮਕਾਨ ਵਿੱਚੋਂ ਹਵਾਈ ਪਟਾਕੇ ਤਿਆਰ ਕਰਨ ਲਈ ਵਰਤੀ ਜਾਂਦੀ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਮੁਖ਼ਬਰ ਖ਼ਾਸ ਦੀ ਸੂਚਨਾ ’ਤੇ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਮੌਕੇ ਤੋਂ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਾਹਿਬ ਸਿੰਘ ਅਤੇ ਸ਼ਿਵਾ (ਦੋਵੇਂ ਵਾਸੀ ਅੰਨਗੜ੍ਹ ਗੇਟ, ਹਕੀਮਾ, ਅੰਮ੍ਰਿਤਸਰ) ਅਤੇ ਕੁਲਬੀਰ ਸਿੰਘ (ਵਾਸੀ ਮਕਬੂਲਪੁਰਾ, ਅੰਮ੍ਰਿਤਸਰ) ਵਜੋਂ ਹੋਈ ਹੈ। ਮਾਣਯੋਗ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਬਰਾਮਦ ਕੀਤੀ ਗਈ ਸਮੱਗਰੀ ਅਤੇ ਦਰਜ ਕੀਤਾ ਗਿਆ ਮਾਮਲਾ

ਪੁਲਿਸ ਵੱਲੋਂ ਮੌਕੇ ਤੋਂ ਲਗਭਗ 1200 ਹਵਾਈ ਪਟਾਕੇ ਤਿਆਰ ਕਰਨ ਲਈ ਵਰਤੀ ਜਾਂਦੀ ਸਮੱਗਰੀ ਅਤੇ ਦੋ ਮਸ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ। ਬਰਾਮਦ ਕੀਤੇ ਗਏ ਸਾਮਾਨ ਵਿੱਚ ਮੁੱਖ ਤੌਰ ’ਤੇ 300 ਗ੍ਰਾਮ ਪੋਟਾਸ਼, 49.550 ਕਿਲੋਗ੍ਰਾਮ ਕੋਲਾ-ਛੋਰਾ, 18 ਕਿਲੋਗ੍ਰਾਮ ਪਲਾਸਟਿਕ ਪਾਈਪਾਂ ਦੇ ਖੋਲ,13 ਕਿਲੋਗ੍ਰਾਮ ਲੋਹੇ ਦੀਆਂ ਪਾਈਪਾਂ ਦੇ ਖੋਲ ਅਤੇ 6 ਕਿਲੋਗ੍ਰਾਮ ਗੋਲ ਪਲਾਸਟਿਕ ਦੇ ਖੋਲ ਸ਼ਾਮਲ ਹਨ।

ਇਸ ਮਾਮਲੇ ਸਬੰਧੀ ਥਾਣਾ ਜੰਡਿਆਲਾ ਗੁਰੂ ਵਿਖੇ ਮੁਕੱਦਮਾ ਨੰਬਰ 335 (ਮਿਤੀ 17 ਅਕਤੂਬਰ 2026) ਤਹਿਤ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 287, 288 ਅਤੇ ਐਕਸਪਲੋਸਿਵ ਸਬਸਟੈਂਸਿਜ਼ ਐਕਟ, 1908 ਦੀਆਂ ਧਾਰਾਵਾਂ 4 ਅਤੇ 5 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਅੰਮ੍ਰਿਤਸਰ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਰਾਮ ਨਗਰ ਕਾਲੋਨੀ ਦੇ ਬੰਦ ਘਰੋਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ, ਨੂੰਹ ‘ਤੇ ਜਤਾਇਆ ਜਾ ਰਿਹਾ ਹੈ ਸ਼ੱਕ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *