ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹੋਣ ਵਾਲੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਸੁਰੱਖਿਆ ਬਲਾਂ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਰਾਮਦਾਸ ਅਤੇ ਬੀ.ਐੱਸ.ਐੱਫ. (BSF) ਵੱਲੋਂ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਸਰਹੱਦੀ ਖੇਤਰ ਵਿੱਚੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਗਈ ਹੈ।
ਸਾਂਝੀ ਕਾਰਵਾਈ ਦੌਰਾਨ ਹੋਈ ਆਹੁੰਦੀ ਖੇਪ ਦੀ ਬਰਾਮਦਗੀ
ਪ੍ਰਾਪਤ ਜਾਣਕਾਰੀ ਅਨੁਸਾਰ, ਸੁਰੱਖਿਆ ਏਜੰਸੀਆਂ ਨੂੰ ਇਲਾਕੇ ਵਿੱਚ ਕੁਝ ਸ਼ੱਕੀ ਗਤੀਵਿਧੀਆਂ ਬਾਰੇ ਇਨਪੁਟ ਮਿਲੇ ਸਨ, ਜਿਸ ਦੇ ਆਧਾਰ ‘ਤੇ ਇਹ ਸਾਂਝੀ ਛਾਪੇਮਾਰੀ ਕੀਤੀ ਗਈ। ਤਲਾਸ਼ੀ ਅਭਿਆਨ ਦੌਰਾਨ ਪੁਲਿਸ ਅਤੇ ਬੀ.ਐੱਸ.ਐੱਫ. ਦੇ ਹੱਥ ਲਿਖਿਆ ਸਾਮਾਨ ਲੱਗਿਆ ਹੈ। ਸਾਮਾਨ ਵਿੱਚ ਅਸਲਾ ਦੇ ਵਿੱਚ 2 ਪਿਸਤੌਲ, 4 ਮੈਗਜ਼ੀਨ ਅਤੇ 11 ਜ਼ਿੰਦਾ ਰੌਂਦ ਅਤੇ ਨਸ਼ੀਲੇ ਪਦਾਰਥਾਂ ਵਿੱਚੋਂ 510 ਗ੍ਰਾਮ ਹੈਰੋਇਨ ਅਤੇ 2 ਕਿਲੋ 372 ਗ੍ਰਾਮ ਅਫੀਮ ਪ੍ਰਾਪਤ ਹੋਇਆ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਹੋਰ ਸਮੱਗਰੀ ਦੇ ਵਿੱਚ ਇੱਕ ਛੋਟੀ ਟਿਊਬ, ਇੱਕ ਵੱਡੀ ਟਿਊਬ ਅਤੇ 10 ਮੀਟਰ ਲੰਬੀ ਰੱਸੀ ਆਦਿ ਸਾਮਾਨ ਬਰਾਮਦ ਹੋਇਆ ਹੈ।
ਤਸਕਰੀ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਜਾਰੀ
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਰਾਮਦ ਕੀਤੀ ਗਈ ਖੇਪ ਨੂੰ ਸਰਹੱਦ ਪਾਰੋਂ ਕਿਸ ਤਰ੍ਹਾਂ ਅਤੇ ਕਿਸ ਦੇ ਇਸ਼ਾਰੇ ‘ਤੇ ਭੇਜਿਆ ਗਿਆ ਸੀ, ਇਸ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ। ਇਹ ਖੇਪ ਅੱਗੇ ਕਿਸ ਨੂੰ ਸੌਂਪੀ ਜਾਣੀ ਸੀ, ਇਸ ਬਾਰੇ ਵੀ ਸੁਰੱਖਿਆ ਏਜੰਸੀਆਂ ਵੱਲੋਂ ਕੜੀਆਂ ਜੋੜੀਆਂ ਜਾ ਰਹੀਆਂ ਹਨ ਤਾਂ ਜੋ ਇਸ ਰੈਕੈਕਟ ਨਾਲ ਜੁੜੇ ਹੋਰਨਾਂ ਮੁੱਖ ਦੋਸ਼ੀਆਂ ਨੂੰ ਵੀ ਜਲਦ ਕਾਬੂ ਕੀਤਾ ਜਾ ਸਕੇ।
ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਸਖ਼ਤ
ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਬੀ.ਐੱਸ.ਐੱਫ. ਵੱਲੋਂ ਸਰਹੱਦੀ ਪੱਟੀ ‘ਤੇ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਲਗਾਤਾਰ ਸਾਂਝੇ ਅਪਰੇਸ਼ਨ ਚਲਾਏ ਜਾ ਰਹੇ ਹਨ। ਸੁਰੱਖਿਆ ਬਲਾਂ ਦੀ ਇਸ ਮੁਸਤੈਦੀ ਨਾਲ ਸਰਹੱਦ ਪਾਰ ਬੈਠੇ ਦੇਸ਼ ਵਿਰੋਧੀ ਅਨਸਰਾਂ ਦੇ ਨਾਪਾਕ ਮਨਸੂਬਿਆਂ ਨੂੰ ਵੱਡਾ ਝਟਕਾ ਲੱਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
यमुनानगर में 35वें दिन भी कर्मचारियों की हड़ताल जारी, सरकार की बर्खास्तगी की धमकी बेअसर
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



