ਖਮਾਣੋਂ ‘ਚ ਚੋਣ ਜ਼ਾਬਤੇ ਦੀ ਵੱਡੀ ਉਲੰਘਣਾ: ਭਾਜਪਾ ਉਮੀਦਵਾਰ ਕਾਰ ‘ਚ ਸ਼ਰਾਬ ਦੀਆਂ ਪੇਟੀਆਂ ਸਮੇਤ ਗ੍ਰਿਫ਼ਤਾਰ, ਪੁਲਿਸ ਵੱਲੋਂ ਮਾਮਲਾ ਦਰਜ

ਖਮਾਣੋਂ: ਪੰਜਾਬ ਵਿੱਚ ਚੱਲ ਰਹੀਆਂ ਨਗਰ ਪੰਚਾਇਤ ਚੋਣਾਂ ਦਰਮਿਆਨ ਚੋਣ ਜ਼ਾਬਤੇ ਦੀ ਉਲੰਘਣਾ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਖਮਾਣੋਂ ਪੁਲਿਸ ਨੇ ਮੁਸਤੈਦੀ…

ਪੰਜਾਬ ਵਿੱਚ ਚੱਲ ਰਹੀਆਂ ਨਗਰ ਪੰਚਾਇਤ ਚੋਣਾਂ ਦਰਮਿਆਨ ਚੋਣ ਜ਼ਾਬਤੇ ਦੀ ਉਲੰਘਣਾ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਖਮਾਣੋਂ ਪੁਲਿਸ

ਖਮਾਣੋਂ: ਪੰਜਾਬ ਵਿੱਚ ਚੱਲ ਰਹੀਆਂ ਨਗਰ ਪੰਚਾਇਤ ਚੋਣਾਂ ਦਰਮਿਆਨ ਚੋਣ ਜ਼ਾਬਤੇ ਦੀ ਉਲੰਘਣਾ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਖਮਾਣੋਂ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਚੈਕਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਇੱਕ ਉਮੀਦਵਾਰ ਨੂੰ ਗ਼ੈਰ-ਕਾਨੂੰਨੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਪੁਲਿਸ ਨੇ ਉਮੀਦਵਾਰ ਦੀ ਕਾਰ ਵਿੱਚੋਂ ਸ਼ਰਾਬ ਦੀਆਂ 2 ਪੇਟੀਆਂ ਬਰਾਮਦ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਕੀਤੀ ਨਾਕਾਬੰਦੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਖਮਾਣੋਂ ਦੇ ਐਸ.ਐਚ.ਓ. ਸੁਰੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਏ.ਐਸ.ਆਈ.ਲਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਲਗਾਤਾਰ ਪੈਟਰੋਲਿੰਗ ਅਤੇ ਚੈਕਿੰਗ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਇੱਕ ਖ਼ਾਸ ਮੁਖ਼ਬਰ ਤੋਂ ਗੁਪਤ ਸੂਚਨਾ ਮਿਲੀ ਕਿ ਵਾਰਡ ਨੰਬਰ 6 ਤੋਂ ਚੋਣ ਲੜ ਰਿਹਾ ਭਾਜਪਾ ਉਮੀਦਵਾਰ ਹਰਸ਼ ਕੁਮਾਰ ਆਪਣੇ ਇੱਕ ਰਿਸ਼ਤੇਦਾਰ ਸੰਜੂ ਸਿੰਘ ਨਾਲ ਕਾਰ ਵਿੱਚ ਸ਼ਰਾਬ ਦੀ ਖੇਪ ਲੈ ਕੇ ਵਾਰਡ ਦੇ ਵੋਟਰਾਂ ਨੂੰ ਵੰਡਣ ਲਈ ਜਾ ਰਿਹਾ ਹੈ।

ਮੌਕੇ ‘ਤੇ ਸ਼ਰਾਬ ਦੀਆਂ 2 ਪੇਟੀਆਂ ਸਮੇਤ ਦੋਵੇਂ ਮੁਲਜ਼ਮ ਕਾਬੂ

ਮਿਲੀ ਸੂਚਨਾ ਦੇ ਆਧਾਰ ‘ਤੇ ਤੁਰੰਤ ਐਕਸ਼ਨ ਲੈਂਦਿਆਂ ਏ.ਐਸ.ਆਈ. ਲਖਬੀਰ ਸਿੰਘ ਨੇ ਸਾਥੀ ਮੁਲਾਜ਼ਮਾਂ ਸਮੇਤ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ। ਜਿਵੇਂ ਹੀ ਦੱਸੇ ਮੁਤਾਬਕ ਕਾਰ ਨਾਕੇ ‘ਤੇ ਪਹੁੰਚੀ, ਤਾਂ ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਗੱਡੀ ਵਿੱਚੋਂ ਸ਼ਰਾਬ ਦੀਆਂ 2 ਪੇਟੀਆਂ ਬਰਾਮਦ ਹੋਈਆਂ। ਪੁਲਿਸ ਨੇ ਮੌਕੇ ‘ਤੇ ਹੀ ਉਮੀਦਵਾਰ ਹਰਸ਼ ਕੁਮਾਰ ਅਤੇ ਉਸ ਦੇ ਸਾਥੀ ਸੰਜੂ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਕਾਰ ਅਤੇ ਸ਼ਰਾਬ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

Punjab local elections: ਫਿਰੋਜ਼ਪੁਰ, ਜ਼ੀਰਾ ਅਤੇ ਤਲਵੰਡੀ ਭਾਈ ‘ਚ ਵੋਟਿੰਗ ਸ਼ੁਰੂ; ਨੌਜਵਾਨਾਂ ਤੇ ਬਜ਼ੁਰਗਾਂ ਵਿੱਚ ਭਾਰੀ ਉਤਸ਼ਾਹ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *