Malout Citizens Club raid case: ਪੁਲਿਸ ਨੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ, ਕਲੱਬ ਪ੍ਰਧਾਨ ਨੇ ਲਾਏ ਧੱਕੇਸ਼ਾਹੀ ਦੇ ਦੋਸ਼

ਮਲੋਟ :  ਮਲੋਟ ਦੇ ਚਰਚਿਤ ਸਿਟੀਜ਼ਨ ਕਲੱਬ ਵਿੱਚ ਪੁਲਿਸ ਵੱਲੋਂ ਮਾਰੀ ਗਈ ਛਾਪੇਮਾਰੀ ਤੋਂ ਬਾਅਦ ਸੂਬੇ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛਿੜ ਗਈ…

ਮਲੋਟ ਦੇ ਚਰਚਿਤ ਸਿਟੀਜ਼ਨ ਕਲੱਬ ਵਿੱਚ ਪੁਲਿਸ ਵੱਲੋਂ ਮਾਰੀ ਗਈ ਛਾਪੇਮਾਰੀ ਤੋਂ ਬਾਅਦ ਸੂਬੇ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ।

ਮਲੋਟ ਮਲੋਟ ਦੇ ਚਰਚਿਤ ਸਿਟੀਜ਼ਨ ਕਲੱਬ ਵਿੱਚ ਪੁਲਿਸ ਵੱਲੋਂ ਮਾਰੀ ਗਈ ਛਾਪੇਮਾਰੀ ਤੋਂ ਬਾਅਦ ਸੂਬੇ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਪੁਲਿਸ ਅਧਿਕਾਰੀ ਜੇ.ਐਸ. ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਿਟੀ ਮਲੋਟ ਦੇ ਐਸ.ਐਚ.ਓ. ਇੰਸਪੈਕਟਰ ਜਸਕਰਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਲੱਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਜੂਆ ਖੇਡਿਆ ਜਾ ਰਿਹਾ ਹੈ। ਇਸ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਮੌਕੇ ਤੋਂ 5 ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਕੋਲੋਂ 40,120 ਰੁਪਏ ਦੀ ਨਕਦੀ ਬਰਾਮਦ ਕੀਤੀ। ਮੁਲਜ਼ਮਾਂ ਖ਼ਿਲਾਫ਼ ਗੈਂਬਲਿੰਗ ਐਕਟ ਅਤੇ 112 ਬੀ.ਐੱਨ.ਐੱਸ. (BNS) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਕਲੱਬ ਪ੍ਰਧਾਨ ਨੇ ਪੁਲਿਸ ਦੀ ਕਾਰਵਾਈ ਨੂੰ ਦੱਸਿਆ ਧੱਕੇਸ਼ਾਹੀ

ਦੂਜੇ ਪਾਸੇ, ਮੌਜੂਦਾ ਸਰਕਾਰ ਨਾਲ ਸੰਬੰਧਿਤ ਕਲੱਬ ਪ੍ਰਧਾਨ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਸਿਰਫ਼ ਧੱਕੇਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਕਲੱਬ ਇੱਕ ਰਜਿਸਟਰਡ ਸੰਸਥਾ ਹੈ ਅਤੇ ਉੱਥੇ ਕੋਈ ਗੈਰ-ਕਾਨੂੰਨੀ ਗਤੀਵਿਧੀ ਨਹੀਂ ਚੱਲ ਰਹੀ ਸੀ। ਪ੍ਰਧਾਨ ਮੁਤਾਬਕ ਉੱਥੇ ਮਹਿਜ਼ ਕੁਝ ਵਿਅਕਤੀ ਬੈਠ ਕੇ ਆਮ ਪੋਪਲੂ ਖੇਡ ਰਹੇ ਸਨ ਅਤੇ ਪੁਲਿਸ ਵੱਲੋਂ ਬਿਨਾਂ ਵਜ੍ਹਾ ਦਬਾਅ ਬਣਾ ਕੇ ਉਨ੍ਹਾਂ ਨੂੰ ਅਤੇ ਹਲਕੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤਾ ਨਿਰਪੱਖ ਜਾਂਚ ਦਾ ਭਰੋਸਾ

ਇਸ ਪੂਰੇ ਵਿਵਾਦ ਅਤੇ ਦੋਸ਼ਾਂ ਦੇ ਸਾਹਮਣੇ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਵੀ ਮਾਮਲੇ ਵਿੱਚ ਦਖ਼ਲ ਦਿੰਦਿਆਂ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੁਲਿਸ ਵਿਭਾਗ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਦੂਜੇ ਪੱਖ ਦੇ ਲੋਕਾਂ ਦੀ ਗੱਲ ਵੀ ਸੁਣੀ ਹੈ। ਦੋਵਾਂ ਪੱਖਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਫਿਲहाल ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਲਗਾਤਾਰ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

 ਗੁਰਦਾਸਪੁਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤੀਜ ਦਾ ਤਿਉਹਾਰ, ਔਰਤਾਂ ਨੇ ਪਾਇਆ ਭੰਗੜਾ ਤੇ ਗਿੱਧਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *