ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ਦੇ ਵਰਿਆਮ ਫਾਟਕ ਕੋਲੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਵਿਅਕਤੀ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।
ਫਿਲਹਾਲ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਹੈ। ਨਾਲ ਹੀ ਵਿਅਕਤੀ ਨੇ ਇਹ ਕਦਮ ਕਿਉਂ ਚੁੱਕਿਆ ਤੇ ਇਸ ਪਿੱਛੇ ਕੀ ਕਾਰਨ ਹੈ ਇਸਦੀ ਵੀ ਕੋਈ ਜਾਣਕਾਰੀ ਨਹੀਂ ਹੈ। ਖੈਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

