ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਠਾਨਕੋਟ ਦੇ ਢਾਂਗੂ ਪੀਰ ਸਥਿਤ ਰੇਲਵੇ ਪੁਲ ਦੇ ਹੇਠੋਂ ਖੱਡ ‘ਚੋਂ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ‘ਚ ਮਿਲਣ ਨਾਲ ਸਨਸਨੀ ਫੈਲ ਗਈ। ਥਾਣਾ ਮੁਖੀ ਡਮਟਾਲ ਅਜੀਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਸਥਾਨ ‘ਤੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਦੇ ਹੀ ਉਹ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ ‘ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਹਿਚਾਣ ਵਿਜੇ ਕੁਮਾਰ ਵਾਸੀ ਅੰਗੂਰਾਂ ਵਾਲਾ ਬਾਗ ਪਠਾਨਕੋਟ ਵਜੋਂ ਹੋਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਬੀਤੇ ਦਿਨ ਉਹ ਘਰੋਂ ਲਾਪਤਾ ਹੋ ਗਿਆ ਸੀ।ਥਾਣਾ ਮੁਖੀ ਅਜੀਤ ਰਾਮ ਨੇ ਦੱਸਿਆ ਕਿ ਵਿਜੇ ਕੁਮਾਰ ਦਿਮਾਗੀ ਤੌਰ ‘ਤੇ ਬੀਮਾਰ ਚੱਲ ਰਿਹਾ ਸੀ, ਜਿਸ ਦੀ ਦਵਾਈ ਅੰਮ੍ਰਿਤਸਰ ਤੋਂ ਚੱਲ ਰਹੀ ਸੀ ਕਿ ਅਚਾਨਕ ਇਸ ਵੱਲ ਆ ਗਿਆ ਅਤੇ ਪੈਰ ਫਿਸਲਣ ਦੇ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਚੱਕੀ ਖੱਡ ਪਾਣੀ ‘ਚ ਡਿੱਗ ਗਿਆ। ਉਨ੍ਹਾਂ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
Watch Video
https://youtu.be/M1yO3HhK3hM
