ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਤਰਨਤਾਰਨ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਆਏ ਬਦਮਾਸ਼ਾਂ ਨੇ ਸ਼੍ਰੀ ਦਰਬਾਰ ਸਾਹਿਬ ਦੇ ਸੇਵਾਦਾਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਮਿਲੀ ਜਾਣਕਾਰੀ ਦੇ ਅਨੁਸਾਰ ਦੇਰ ਰਾਤ ਗੁਰਮੇਜ਼ ਸਿੰਘ ਆਪਣੀ ਭੈਣ ਦੇ ਘਰੋਂ ਦੁੱਧ ਲੈਕੇ ਆ ਰਹੇ ਸੀ ਇਸ ਦੌਰਾਨ ਕੁਝ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਦਿੱਤੀ। ਜਿਸ ਕਾਰਨ ਗੁਰਮੇਜ ਦੀ ਮੌਕੇ ਤੇ ਹੀ ਮੌਤ ਹੋ ਗਈ। ਗੁਰਮੇਜ ਸਿੰਘ SGPC ਮੁਲਾਜ਼ਮ ਵੀ ਦੱਸਿਆ ਜਾ ਰਿਹਾ ਹੈ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਚ ਲੈਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

