ਚੰਡੀਗੜ੍ਹ: ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ (Deputy CM Manish Sisodia) ਸ਼ਹੀਦੇ ਆਜ਼ਮ ਦੀ ਸਮਾਰਕ ਖਟਕੜ ਕਲਾਂ (Khatkar Kalan) ਵਿਖੇ ਨਤਮਸਤਕ ਹੋਣਗੇ। ਉਸ ਤੋਂ ਬਾਅਦ ਉਹ ਨਵਾਂਸ਼ਹਿਰ (Nawanshahr) ਵਿਚ ਵਪਾਰੀਆਂ ਨਾਲ ਇਕ ਮੀਟਿੰਗ ਕਰਨਗੇ। ਉਥੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਗੱਲਬਾਤ ਕਰਨਗੇ ਅਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਮੁਸ਼ਕਲਾਂ ‘ਤੇ ਕੰਮ ਕਰਨਗੇ।
ਦੱਸਣਯੋਗ ਹੈ ਕਿ ਬੀਤੇ ਦਿਨ ਤੋਂ ਪੰਜਾਬ ਦੌਰੇ ’ਤੇ ਆਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Deputy Chief Minister Manish Sisodia) ਅੰਮ੍ਰਿਤਸਰ ਏਅਰਪੋਰਟ (Amritsar Airport) ਵਿਖੇ ਪਹੁੰਚ ਗਏ ਸਨ, ਜਿਥੇ ਆਮ ਆਦਮੀ ਪਾਰਟੀ (Aam Aadmi Party) ਦੇ ਆਗੂਆਂ ਵਲੋਂ ਫੁੱਲ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸੱਤਾ ਚਾਹੀਦੀ ਹੈ, ਜੋ ਮਜ਼ਬੂਤ ਹੋਵੇ। ਉਨ੍ਹਾਂ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੀ ਹੋਵੇ। ਪੰਜਾਬ ਦੇ ਲੋਕ ਸਰਕਾਰ ਤੋਂ ਉਮੀਦ ਰੱਖਦੇ ਹਨ ਕਿ ਉਹ ਸਿਹਤ, ਸਕੂਲ, ਵਪਾਰ, ਨੌਕਰੀਆਂ ਦੇ ਸਬੰਧ ’ਚ ਚੰਗਾ ਕੰਮ ਕਰੇ।
ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਬਹੁਤ ਖ਼ੁਸ਼ ਹਨ। ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਹੀ ਅਜਿਹੀ ਸਰਕਾਰ ਲਿਆ ਸਕਦੇ ਹਨ, ਜੋ ਲੋਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰੇਗੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਲੋਕ ਇਸ ਗੱਲ ਤੋਂ ਜਾਣੂ ਹਨ ਕਿ ਅਰਵਿੰਦ ਕੇਜਰੀਵਾਲ ਜੋ ਕਹਿੰਦੇ ਹਨ, ਜੋ ਵਾਅਦੇ ਲੋਕਾਂ ਨਾਲ ਕਰਦੇ ਹਨ, ਉਨ੍ਹਾਂ ਨੂੰ ਜ਼ਰੂਰ ਪੂਰਾ ਕਰਦੇ ਹਨ। ਉਹ ਲੋਕਾਂ ਦੀਆਂ ਸਹੂਲਤਾਵਾਂ ਦਾ ਖ਼ਾਸ ਧਿਆਨ ਰੱਖਦੇ ਹਨ।
ਮਨੀਸ਼ ਸਿਸੋਦੀਆ ਦਾ ਪੰਜਾਬ ਦੌਰਾ ਜਾਰੀ, ਵਪਾਰੀਆਂ ਨਾਲ ਹੋਵੇਗੀ ਮੀਟਿੰਗ
ਚੰਡੀਗੜ੍ਹ: ਦਿੱਲੀ ਦੇ ਡਿਪਟੀ ਸੀ.ਐੱਮ. ਮਨੀਸ਼ ਸਿਸੋਦੀਆ (Deputy CM Manish Sisodia) ਸ਼ਹੀਦੇ ਆਜ਼ਮ ਦੀ ਸਮਾਰਕ ਖਟਕੜ ਕਲਾਂ (Khatkar Kalan) ਵਿਖੇ ਨਤਮਸਤਕ ਹੋਣਗੇ। ਉਸ ਤੋਂ ਬਾਅਦ…
