ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਮਹਿਲਾ ਚੋਣ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਜਾਨ ਤੇ ਖਤਰਾ ਮੰਡਰਾ ਰਿਹਾ ਹੈ। ਚੇਅਰਪਰਸਨ ਮਨੀਸ਼ਾ ਗੁਲਾਟੀ ਦਾ ਕਹਿਣਾ ਹ ਕਿ ਉਹਨਾਂ ਨੂੰ ਸੋਸ਼ਲ ਮੀਡੀਆ ਤੇ ਧਮਕੀਆਂ ਮਿਲ ਰਹੀਆਂ ਹਨ। ਜਿਸ ਕਾਰਨ ਉਹਨਾਂ ਦੀ ਜਾਨ ਨੂੰ ਖਤਰਾ ਹੈ। ਦਸ ਦਈਏ ਕਿ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਹਨੀ ਸਿੰਘ ਦੇ ਖਿਲਾਫ ਸ਼ਿਕਾਇਤ ਕੀਤੀ ਸੀ
ਜਿਸ ਤੋਂ ਬਾਅਦ ਮੁਹਾਲੀ ਪੁਲਿਸ ਨੇ ਹਨੀ ਸਿੰਘ ਦੇ ਖਿਲਾਫ ਐੱਫਆਈਆਰ ਦਰਜ ਕੀਤਾ ਗਈ ਹੈ। ਹਨੀ ਸਿੰਘ ਦੇ ਗੀਤ ਮੱਖਣਾ ਗਾਣੇ ਚ ਔਰਤਾ ਖਿਲਾਫ ਭੱਦੀ ਸ਼ਬਦਾਵਲੀ ਦੇ ਕਾਰਨ ਸ਼ਿਕਾਇਤ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ਤੇ ਮਨੀਸ਼ਾ ਗੁਲਾਟੀ ਨੂੰ ਹਨੀ ਸਿੰਘ ਦੇ ਫੈਂਸ ਧਮਕੀ ਦੇ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


