ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਅਤੇ ਖਡੂਰ ਸਾਹਿਬ ਲੋਕਸਭਾ ਸੀਟ ਤੋਂ ਚੋਣ ਲੜਣ ਵਾਲੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ‘ਚ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਮਨਜਿੰਦਰ ਸਿੰਘ ਸਿੱਧੂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਕਰਦੇ ਹੋਏ ਦਿਖੇ। ਜਿਸ ਕਾਰਨ ਉਹ ਕਾਫੀ ਵਿਵਾਦਾਂ ਨਾਲ ਘਿਰ ਗਏ।
https://www.facebook.com/manjindersinghsidhuofficial/videos/2279286355665053/
ਹਾਲਾਂਕਿ ਉਹਨਾਂ ਨੇ ਆਪਣੇ ਉਪਰ ਲੱਗੇ ਇਹਨਾਂ ਦੋਸ਼ਾਂ ਨੂੰ ਨਕਾਰ ਦਿੱਤਾ ਨਾਲ ਹੀ ਇਸ ਨੂੰ ਪੀਡੀਏ ਦੀ ਸਾਜਿਸ਼ ਦੱਸੀ। ਉੱਥੇ ਹੀ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖਤ ਨਿਖੇਧੀ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਖਿਲਾਫ ਮਾਮਲਾ ਦਰਜ ਕਰਵਾਉਣ ਦੀ ਵੀ ਮੰਗ ਕੀਤੀ। ਖੈਰ ਇਸ ਮਾਮਲੇ ਤੋਂ ਬਾਅਦ ਮਨਜਿੰਦਰ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਰਾਹੀ ਮੁਆਫੀ ਮੰਗ ਲਈ ਹੈ।
