ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਸਾਂਝੀ ਕੀਤੀ ਗਈ ਜਿਸ ਚ ਬਾਲੀਵੁੱਡ ਦੇ ਸਿਤਾਰੇ ਵਿਖਾਈ ਦੇ ਰਹੇ ਸੀ। ਉੱਥੇ ਹੀ ਦਸ ਦਈਏ ਕਿ ਇਸ ਮਾਮਲੇ ਨੂੰ ਪ੍ਰਧਾਨ ਨੇ ਮੁੜ ਤੋਂ ਦੁਹਰਾਇਆ ਹੈ। ਨਾਲ ਹੀ ਉਹਨਾਂ ਨੇ ਦੀਪਿਕਾ, ਰਣਬੀਰ ਕਪੂਰ ਸ਼ਾਹਿਦ ਕਪੂਰ ਅਰਜੁਨ ਕਪੂਰ ਤੇ ਕਰਨ ਜੌਹਰ ਦੇ ਖਿਲਾਫ ਐਫਆਈਆਰ ਦਰਜ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।
#UDTABollywood – Fiction Vs Reality
Watch how the high and mighty of Bollywood proudly flaunt their drugged state!!
I raise my voice against #DrugAbuse by these stars. RT if you too feel disgusted @shahidkapoor @deepikapadukone @arjunk26 @Varun_dvn @karanjohar @vickykaushal09 pic.twitter.com/aBiRxwgQx9
— Manjinder Singh Sirsa (@mssirsa) July 30, 2019
ਇਸ ਸੰਬੰਧ ਚ ਸਿਰਸਾ ਨੇ ਮੰਬਈ ਪੁਲਿਸ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ ਜਿਸ ਚ ਉਹਨਾਂ ਨੇ ਕਿਹਾ ਕਿ ਵੀਡੀਓ ਚ ਦਿਖ ਰਹੇ ਸਾਰੇ ਸਿਤਾਰੀਆਂ ਦੇ ਖਿਲਾਫ ਨਾਰਕੋਟਿਕਸ ਡਰੱਗਸ ਤੇ ਸਾਈਕੋਟ੍ਰੌਪਿਕ ਪਦਾਰਥ ਐਕਟ 1985 ਤਹਿਤ ਕੇਸ ਦਰਜ ਕੀਤਾ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਇਹਨਾਂ ਸਿਤਾਰੀਆਂ ਦੇ ਡੋਪ ਟੈਸਟ ਦੀ ਵੀ ਮੰਗ ਕੀਤੀ ਹੈ। ਕਾਬਿਲੇਗੌਰ ਹੈ ਕਿ ਮਨਜਿੰਦਰ ਸਿੰਘ ਨੇ ਸੋਸ਼ਲ ਮੀਡੀਆ ਤੇ ਇਕ ਵੀਡੀਓ ਸਾਂਝੀ ਕੀਤੀ ਸੀ ਜਿਸ ਚ ਉਹਨਾਂ ਨੇ ਕਿਹਾ ਸੀ ਕਿ ਕਰਨ ਜੌਹਰ ਦੇ ਘਰ ਕਥਿਤ ਡਰੱਗ ਪਾਰਟੀ ਦਾ ਜ਼ਿਕਰ ਕੀਤਾ ਸੀ।
