ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆ ਨੂੰ ਅਪੀਲ ਕੀਤੀ ਹੈ। ਮਨਜਿੰਦਰ ਸਿਰਸਾ ਨੇ ਸ਼ਰਧਾਲੂਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਾਕਿਸਤਾਨ ਦੀਆਂ ਚਾਲਾਂ ਤੋਂ ਬਚ ਕੇ ਰਹਿਣ।
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖ ਤੇ ਹਿੰਦੂ ਲੜਕੀਆਂ ਨੂੰ ਵਰਗਲਾਇਆ ਜਾ ਰਿਹਾ ਹੈ। ਕਾਬਿਲੇਗੌਰ ਹੈ ਕਿ ਤਿੰਨ ਦਿਨਾਂ ਪਹਿਲਾਂ ਹਰਿਆਣਾ ਤੋਂ ਪਾਕਿਸਤਾਨ ਗਈ ਲੜਕੀ ਲਾਪਤਾ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਪਾਕਿਸਤਾਨ ਕਿਸੇ ਲੜਕੇ ਨੂੰ ਮਿਲਣ ਲਈ ਗਈ ਸੀ। ਫਿਲਹਾਲ ਪਾਕਿਸਤਾਨ ਰੇਂਜਰਾਂ ਨੇ ਲੜਕੀ ਨੂੰ ਭਾਰਤ ਭੇਜ ਦਿੱਤਾ ਹੈ ਤੇ ਨਾਲ ਹੀ ਇਸ ਮਾਮਲੇ ਦੇ ਚਾਰ ਮੁਲਜ਼ਮਾਂ ਨੂੰ ਹਿਰਾਸਤ ’ਚ ਵੀ ਲੈ ਲਿਆ ਹੈ।

