ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਡਾ. ਸੁਬਰਾਮਨੀਅਮ ਸਵਾਮੀ ਨੇ ਕਰਤਾਰਪੁਰ ਲਾਂਘੇ ਨੂੰ ਲੈਕੇ ਵਿਵਾਦਿਤ ਬਿਆਨ ਦਿੱਤਾ। ਜਿਸ ਤੇ ਮਨਜਿੰਦਰ ਸਿੰਘ ਸਿਰਸਾ ਦਾ ਬਿਆਨ ਸਾਹਮਣੇ ਆਇਆ ਹੈ। ਦਸ ਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਸੁਬਰਾਮਨੀਅਮ ਸਵਾਮੀ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਰਾਹ ਚ ਸਵਾਮੀ ਰੋੜਾ ਨਾ ਬਣਨ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖ ਅੱਤਵਾਦੀ ਨਹੀਂ ਹਨ। ਕਾਬਿਲੇਗੌਰ ਹੈ ਕਿ ਸੁਬਰਾਮਨੀਅਮ ਸਵਾਮੀ ਨੇ ਆਪਣੇ ਬਿਆਨ ਚ ਕਿਹਾ ਸੀ ਕਿ ਪਾਕਿਸਤਾਨ ਦੇ ਨਾਲ ਉਹ ਕੋਈ ਵੀ ਰਿਸ਼ਤਾ ਨਹੀਂ ਰੱਖਣਾ ਚਾਹੁੰਦੇ ਹਨ।
ਜਿਸ ਕਾਰਨ ਉਹਨਾਂ ਨੇ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਰੋਕ ਦੇਣਾ ਚਾਹੀਦਾ ਹੈ ਨਾਲ ਹੀ ਉਹਨਾੰ ਨੇ ਇਹ ਵੀ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗਾ ਪਰ ਉਹਨਾਂ ਨੂੰ ਇਸ ਗੱਲ ਨੂੰ ਸਮਝਣਾ ਚਾਹੀਦਾ ਹੈ ਤੇ ਮੈ ਵੀ ਸਿੱਖ ਧਰਮ ਦਾ ਆਦਰ ਕਰਦਾ ਹਾਂ।

