ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ ਜੇਲ੍ਹਾਂ ਚ ਬੰਦ ਸਿੱਖ ਕੈਦੀਆਂ ਨੂੰ ਲੈਕੇ ਕਾਫੀ ਨਰਮ ਦਿਖ ਰਹੀ ਹੈ। ਜਿਸਦੇ ਚੱਲਦੇ ਉਹ ਕਈ ਕੈਦੀਆਂ ਨੂੰ ਰਾਹਤ ਦੇਣ ਦੀ ਤਿਆਰੀ ’ਚ ਹੈ। ਕੁਝ ਦਿਨ ਪਹਿਲਾਂ ਹੀ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਉਮਰਕੈਦ ’ਚ ਤਬਦੀਲ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਜਲਦ ਹੀ ਰਿਹਾਅ ਕੀਤਾ ਜਾ ਸਕਦਾ ਹੈ। ਸੂਤਰਾਂ ਤੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਰਾਜਪਾਲ ਨੂੰ ਭੇਜੀ ਗਈ ਫਾਈਲ ਤੇ ਰਾਜਪਾਲ ਨੇ ਆਪਣੀ ਮੋਹਰ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਕਿਹਾ ਜਾ ਰਿਹਾ ਹੈ ਕਿ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਕਦੇ ਵੀ ਜੇਲ੍ਹ ਚੋਂ ਬਾਹਰ ਆ ਸਕਦੇ ਹਨ।

