ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਭ੍ਰਿਸ਼ਟਾਚਾਰ ਮਾਮਲੇ ‘ਚ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਮਨਜੀਤ ਸਿੰਘ ਜੀਕੇ ਦੇ ਖਿਲਾਫ ਹੁਣ ਕ੍ਰਾਈਮ ਬ੍ਰਾਂਚ ਜਾਂਚ ਕਰੇਗੀ।
ਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਹਾਊਸ ਕੋਰਟ ਨੇ ਪੁਲਿਸ ਕਮਿਸ਼ਨਰ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਉਹ ਇਸ ਕੇਸ ਦੀ ਜਾਂਚ ਕ੍ਰਾਇਮ ਬ੍ਰਾਂਚ ਨੂੰ ਸੌਂਪ ਦੇਣ। ਕਾਬਿਲੇਗੌਰ ਹੈ ਕਿ FIR ‘ਚ ਹੋਰ ਸੰਗੀਨ ਧਾਰਾਵਾਂ ਜੋੜੀਆਂ ਗਈਆਂ ਹਨ। ਮਨਜੀਤ ਸਿੰਘ ਜੀਕੇ DSGMC ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਹਨ।

