ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸਾਬਕਾ ਅਕਾਲੀ ਲੀਡਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀਆਂ ਮੁਸ਼ਿਕਲਾਂ ਹੋਰ ਵੀ ਜਿਆਦਾ ਵਧਦੀਆਂ ਨਜਰ ਆ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਮਨਜੀਤ ਸਿੰਘ ਜੀਕੇ ਦੇ ਖਿਲਾਫ ਹੋਰ ਨਵੀਆਂ ਧਾਰਾਵਾਂ ਸ਼ਾਮਿਲ ਕੀਤੀਆਂ ਹਨ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਦਾਅਵਾ ਦਿੱਲੀ ਦੇ ਸਿੱਖ ਲੀਡਰ ਗੁਰਮੀਤ ਸਿੰਘ ਸ਼ੰਟੀ ਨੇ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਮਨਜੀਤ ਜੀਕੇ ਦੇ ਖਿਲਾਫ ਹੋਰ ਧਾਰਾਵਾਂ ਪਾਈਆਂ ਹਨ। ਨਾਲ ਹੀ ਸੂਤਰਾਂ ਦਾ ਇਹਗ ਵੀ ਕਹਿਣਾ ਹੈ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮੰਗ ਕਰਨਗੇ ਕਿ ਜੀਕੇ ਖਿਲਾਫ ਕਾਰਵਾਈ ਕੀਤੀ ਜਾਵੇ।

