ਚੰਡੀਗੜ੍ਹ, 11 ਮਾਰਚ:
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ।
ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਮਾਜਿਕ ਸੁਰੱਖਿਆ ਤੇ ਭਲਾਈ ਸਕੀਮਾਂ ਨਾਲ ਕਿਵੇਂ ਲੋੜਵੰਦ ਪ੍ਰੰਤੂ ਹੋਣਹਾਰ ਵਿਦਿਆਰਥੀਆਂ ਆਪਣੇ ਜੀਵਨ ਦੇ ਟੀਚੇ ਹਾਸਲ ਕਰਨ ਵਿੱਚ ਸਫਲ ਹੋ ਜਾਂਂਦੇ ਹਨ। ਉਨ੍ਹਾਂ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸਫਲਤਾਪੂਰਵਕ ਚਲਾਉਣ ਲਈ ਕੈਬਨਿਟ ਮੰਤਰੀ ਬਲਜੀਤ ਕੌਰ ਨੂੰ ਵੀ ਵਧਾਈ ਪੇਸ਼ ਕੀਤੀ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਜ਼ੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਕਾਰਨ ਸਾਡੀ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਲੋਂ ਟੈਂਡਰ ਪ੍ਰਕਿਰਿਆ ਵਿਚੋਂ 1464 ਕਰੋੜ ਦੀ ਬੱਚਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਨੂੰ 5440 ਕਰੋੜ ਰੁਪਏ ਦੀ ਜਾਰੀ ਕੀਤੀ ਗਈ ਹੈ ਜਿਸ ਨਾਲ ਸੂਬੇ ਦੀਆਂ 45000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।



