ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਚੰਡੀਗੜ੍ਹ, 13 ਨਵੰਬਰ: ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ,…

ਚੰਡੀਗੜ੍ਹ, 13 ਨਵੰਬਰ: ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਕੀਮ ਦਾ ਲਾਭ ਸਿਰਫ਼ ਯੋਗ ਲਾਭਪਾਤਰੀਆਂ ਤੱਕ ਹੀ ਪਹੁੰਚੇ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਆਸ਼ੀਰਵਾਦ ਸਕੀਮ ਤਹਿਤ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪਾਰਦਰਸ਼ੀ ਢੰਗ ਨਾਲ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ, ਭ੍ਰਿਸ਼ਟਾਚਾਰ ਜਾਂ ਸਰਕਾਰੀ ਰਾਸ਼ੀ ਦੀ ਦੁਰਵਰਤੋਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਾਹਮਣੇ ਆਏ 62 ਕਥਿਤ ਬੇਨਿਯਮੀਆਂ ਦੇ ਮਾਮਲੇ, ਜਿਨ੍ਹਾਂ ਨਾਲ ਲਗਭਗ 31.62 ਲੱਖ ਰੁਪਏ ਦੀ ਰਕਮ ਸਬੰਧਿਤ ਹੈ, ਦਾ ਸਰਕਾਰ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਈ ਯਕੀਨੀ ਕਰਨ ਉਪਰੰਤ ਜਾਂਚ ਦੌਰਾਨ ਦੋਸ਼ੀ ਪਾਏ ਗਏ ਅਧਿਕਾਰੀਆਂ/ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ।

ਮੰਤਰੀ ਜੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਸ਼ੀਰਵਾਦ ਸਕੀਮ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜਾਰੀ ਕੀਤੀ ਗਈ ਵਿੱਤੀ ਸਹਾਇਤਾ ਦੀ ਪੜਤਾਲ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਹਰ ਰਕਮ ਸਹੀ ਅਤੇ ਯੋਗ ਲਾਭਪਾਤਰੀ ਤੱਕ ਪਹੁੰਚੇ ਅਤੇ ਸਰਕਾਰੀ ਰਾਸ਼ੀ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਹੋਵੇ।

ਡਾ. ਬਲਜੀਤ ਕੌਰ ਨੇ ਕਿਹਾ, “ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਲਈ ਹੈ ਅਤੇ ਸਰਕਾਰੀ ਰਾਸ਼ੀ ਦੀ ਇੱਕ-ਇੱਕ ਪਾਈ ਦਾ ਸਹੀ ਇਸਤੇਮਾਲ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਲੋਕ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।”

Leave a Reply

Your email address will not be published. Required fields are marked *