ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਵਾਇਆ। ਇਨ੍ਹਾਂ ਵਿੱਚ ਹਲਕਾ ਰਾਜਾਸਾਂਸੀ ਨਾਲ ਸਬੰਧਤ ਕੈਪਟਨ ਬਿਕਰਮ ਸਿੰਘ ਪਹੂਵਿੰਡ, ਜੈਦੇਵ ਸਿੰਘ, ਜਗਦੀਪ ਸਿੰਘ ਸਮੇਤ ਕਈ ਆਗੂ ਸ਼ਾਮਲ ਹਨ। ਕੈਪਟਨ ਬਿਕਰਮ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਜਗਦੀਪ ਸਿੰਘ ਨੂੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ।
Also Read: WhatsApp ਨੇ 20 ਲੱਖ ਤੋਂ ਵਧੇਰੇ ਭਾਰਤੀ ਅਕਾਊਂਟ ਕੀਤੇ ਬੈਨ
ਇਸ ਦੌਰਾਨ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦਾ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜੇ ਉਨ੍ਹਾਂ ਲਈ ਕੁਰਸੀ ਨਹੀਂ ਤਾਂ ਕੁਝ ਨਹੀਂ। ਜੇਕਰ ਸਿੱਧੂ ਨੂੰ ਕੁਰਸੀ ਨਾ ਮਿਲੀ ਤਾਂ ਬਹੁਤ ਨੁਕਸਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਨੀਲ ਜਾਖੜ ਦੇ ਦਾਅਵੇ ‘ਤੇ ਵੀ ਪ੍ਰਤੀਕਿਰਿਆ ਦਿੱਤੀ। ਮਜੀਠੀਆ ਨੇ ਕਿਹਾ ਕਿ ਇਸ ‘ਤੇ ਗਾਂਧੀ ਪਰਿਵਾਰ, ਚਰਨਜੀਤ ਸਿੰਘ ਚੰਨੀ ਅਤੇ ਸਿੱਧੂ ਨੂੰ ਜਵਾਬ ਦੇਣਾ ਪਵੇਗਾ।
Also Read: ਨਿਊਜ਼ੀਲੈਂਡ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਖੁੱਲ੍ਹਣਗੇ ਦੁਨੀਆ ਲਈ ਦਰਵਾਜ਼ੇ



