ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਕਈ ਵੱਡੇ ਫੈਸਲੇ, 14239 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ‘ਤੇ ਲਗਾਈ ਮੋਹਰ

ਮਾਨਸਾ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮਾਨਸਾ ਵਿਖੇ ਹੋਈ। ਮੀਟਿੰਗ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਦੇ ਫੈਸਲਿਆ ਬਾਰੇ…

ਮਾਨਸਾ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮਾਨਸਾ ਵਿਖੇ ਹੋਈ। ਮੀਟਿੰਗ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਦੇ ਫੈਸਲਿਆ ਬਾਰੇ ਦੱਸਿਆ। 

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਤੇ ਨਗਰ ਨਿਗਮਾਂ ਦੇ ਵਿੱਤ ਕਮਿਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਵਿੱਚ ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ, ਜਿਸ ਲਈ ਇਕ ਅਹਿਮ ਸੋਧ ਕੀਤੀ ਗਈ ਹੈ, ਜਿਸ ਵਿੱਚ ਸਖਤ ਸਜ਼ਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿੱਚ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ, ਜਿਸ ਸਬੰਧੀ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ।

14239 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ‘ਤੇ ਲਗਾਈ ਮੋਹਰ

ਮੁਲਾਜ਼ਮਾਂ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਜਿਹੜੇ ਅਧਿਆਪਕਾਂ ਜਿਨ੍ਹਾਂ ਨੇ 10 ਸਾਲ ਤੋਂ ਵੱਧ ਨੌਕਰੀ ਕਰ ਲਈ, ਜੋ ਰੈਗੂਲਰ ਨਹੀਂ ਹੋਏ ਉਨ੍ਹਾਂ ਦੀ ਗਿਣਤੀ 7902  ਨੂੰ ਪੱਕੇ ਕੀਤਾ ਜਾ ਰਿਹਾ ਹੈ,6337 ਉਹ ਅਧਿਆਪਕ ਹਨ ਜਿੰਨਾਂ ਸਰਵਿਸ ਤਾਂ ਕੀਤੀ ਪ੍ਰੰਤੂ ਟੁਟਵੀਂ ਕੀਤੀ ਜਿੰਨਾਂ ਦੇ 10 ਸਾਲ ਨਹੀਂ ਬਣਦੇ ਉਨ੍ਹਾਂ ਦੇ ਟੁਟਵੇਂ ਸਮੇਂ ਨੂੰ ਵੀ ਵਿੱਚ ਗਿਣਿਆ ਜਾਵੇਗਾ, ਜੋ ਹੁਣ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਤਨਖਾਹਾਂ ਦਾ ਸਕੇਲ ਅਤੇ ਪੇਡ ਛੁੱਟੀਆਂ, ਜਣੇਪਾ ਛੁੱਟੀ, ਹਰ ਸਾਲ ਕਿੰਨੇ ਫੀਸਦੀ ਤਨਖਾਹ ਵਿੱਚ ਵਾਧਾ ਕਰਨਾ, ਇਹ ਨਿਯਮ ਆਉਣ ਵਾਲੇ ਦਿਨਾਂ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ।

Leave a Reply

Your email address will not be published. Required fields are marked *