ਚੰਡੀਗੜ੍ਹ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੰਜਾਬ ਮੰਤਰੀ ਮੰਡਲ ਵਿਸਥਾਰ ਲਈ ਸਾਰੇ ਨਾਵਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਨ੍ਹਾਂ ਨਾਵਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਅਰੁਣਾ ਚੌਧਰੀ, ਗੁਰਪ੍ਰੀਤ ਕਾਂਗੜ ਅਤੇ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਮੰਤਰੀ ਮੰਡਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦੀ ਹੀ ਨਵੇਂ ਨਾਵਾਂ ਦਾ ਐਲਾਨ ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਪਰਗਟ ਸਿੰਘ, ਰਾਣਾ ਗੁਰਜੀਤ, ਕਾਕਾ ਰਣਦੀਪ, ਰਾਜਾ ਵੜਿੰਗ, ਸੁਰਜੀਤ ਧੀਮਾਨ ਅਤੇ ਰਾਜਕੁਮਾਰ ਵੇਰਕਾ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।
Also Read : CM ਚੰਨੀ ਦੀ ਨਵੀਂ ਕੈਬਨਿਟ ਲਿਸਟ ‘ਚ ਰਾਹੁਲ ਗਾਂਧੀ ਵੱਲੋਂ ਲੱਗੀ ਮੋਹਰ ! ਕਿਸੇ ਵੀ ਸਮੇਂ ਹੋ ਸਕਦਾ ਐਲਾਨ
ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਮੀਟਿੰਗਾਂ ਦਾ ਦੌਰ ਸੀ ਅਤੇ ਫਿਰ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਦਿੱਲੀ ਬੁਲਾਇਆ ਗਿਆ ਸੀ, ਤਾਂ ਜੋ ਕੈਬਨਿਟ ਵਿਸਥਾਰ ਨੂੰ ਅੰਤਮ ਰੂਪ ਦਿੱਤਾ ਜਾ ਸਕੇ। ਇਹ ਬੈਠਕ ਵੀਰਵਾਰ ਰਾਤ ਨੂੰ ਰਾਹੁਲ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਰਾਤ 10 ਵਜੇ ਤੋਂ 2 ਵਜੇ ਤੱਕ ਚੱਲੀ। ਖ਼ਬਰ ਆ ਰਹੀ ਹੈ ਕਿ ਮੀਟਿੰਗ ਵਿੱਚ ਸਾਰਿਆਂ ਦੇ ਨਾਵਾਂ ਉੱਤੇ ਮੋਹਰ ਲੱਗ ਗਈ ਹੈ। ਇਸ ਦਾ ਰਸਮੀ ਐਲਾਨ ਹੋਣਾ ਅਜੇ ਬਾਕੀ ਹੈ।



