ਛੱਤੀਸਗੜ੍ਹ:
ਦਾਂਤੇਵਾੜਾ ਵਿੱਚ ਨਕਸਲੀਆਂ ਦੁਆਰਾ ਸੁਰੱਖਿਆ ਬਲ ਉੱਤੇ ਹਮਲਾ ਕੀਤਾ ਗਿਆ ਹੈ ਰਿਪੋਰਟ ਮੁਤਾਬਿਕ ਹਮਲੇ ਦੌਰਾਨ 10 ਜਵਾਨ ਸ਼ਹੀਦ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਇੱਕ ਡਰਾਈਵਰ ਦੀ ਮੌਤ ਦੀ ਖਬਰ ਵੀ ਸਾਹਮਣੇ ਆ ਰਹੀ ਹੈ।
ਮਿਲੀ ਜਾਣਕਾਰੀ ਦੇ ਅਨੁਸਾਰ ਅਰਨਪੁਰ ਥਾਣਾ ਖੇਤਰ ਵਿੱਚ ਮਾਓਵਾਦੀ ਕਾਡਰ ਦੀ ਮੌਜੂਦਗੀ ਦੀ ਸੂਚਨਾ ‘ਤੇ ਨਕਸਲ ਵਿਰੋਧੀ ਮੁਹਿੰਮ ਲਈ ਦਾਂਤੇਵਾੜੇ ਤੋਂ ਡੀਆਰਜੀ ਫੋਰਸ ਨੂੰ ਰਵਾਨਾ ਕੀਤਾ ਗਿਆ ਸੀ ਜਿਥੇ ਹੀ ਆਪਰੇਸ਼ਨ ਤੋਂ ਬਾਅਦ ਵਾਪਸ ਪਰਤਦੇ ਸਮੇਂ ਮਾਓਵਾਦੀਆਂ ਨੇ ਅਰਨਪੁਰ ਰੋਡ ਉੱਤੇ IED ਨਾਲ ਹਮਲਾ ਕੀਤਾ ਹੈ।
ਇਸ ਮਾਮਲੇ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਹੀ ਮੌਕੇ ‘ਤੇ ਵਾਧੂ ਫੋਰਸ ਨੂੰ ਭੇਜ ਦਿੱਤਾ ਗਿਆ ਹੈ ਅਤੇ ਇਸ ਸੰਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।



