ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵੱਲੋਂ ਅੱਤਵਾਦੀ ਮਸੂਦ ਅਜਹਰ ਨੂੰ ਗਲੋਬਲ ਅੱਤਵਾਦੀ ਐਲਾਨ ਕਰ ਦਿੱਤਾ ਗਿਆ ਹੈ। ਜਿਸ ਕਾਰਨ ਇਸ ਫੈਸਲੇ ਤੋਂ ਬਾਅਦ ਭਾਰਤ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।
ਦਸਿਆ ਜਾ ਰਿਹਾ ਹੈ ਕਿ ਇਸਦੀ ਜਾਣਕਰੀ ਸੰਯੁਕਤ ਰਾਸ਼ਟਰ ਚ ਬਾਰਤ ਦੇ ਰਾਜਦੂਤ ਸਈਦ ਅਕਬਰੂਦੀਨ ਨੇ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ 1267 ਕਮੇਟੀ ਦੀ ਬੈਠਕ ਚ ਇਹ ਫੈਸਲਾ ਲਿਆ ਗਿਆ ਹੈ।
ਦੱਸਣਯੋਗ ਗੱਲ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਹਰ ਇਕ ਦੇਸ਼ ਇਸ ਹਮਲੇ ਦੀ ਨਿੰਦਾ ਕਰ ਰਿਹਾ ਸੀ। ਨਾਲ ਹੀ ਸ਼ਹੀਦ ਹੋਏ 40 ਜਵਾਨਾਂ ਦੇ ਲਈ ਹਰ ਕਿਸੇ ਨੇ ਦੁਖ ਜਤਾਇਆ ਸੀ। ਉੱਥੇ ਹੀ ਇਸ ਹਮਲੇ ਦੀ ਜਿੰਮ੍ਹਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ। ਇਸ ਤੋਂ ਬਾਅਦ ਅਮਰੀਕਾ, ਬ੍ਰਿਟੇਨ ਤੇ ਫਰਾਂਸ ਅਜਹਰ ਦੇ ਖਿਲਾਫ ਪ੍ਰਸਤਾਵ ਲੈਕੇ ਗਏ ਸੀ।


