ਤਪਾ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਭਾਰੀ ਇਕੱਠ, ਸੁਖਬੀਰ ਬਾਦਲ ਨੇ ਕੀਤੇ ਵੱਡੇ ਐਲਾਨ

ਬਰਨਾਲਾ : ਤਪਾ ਮੰਡੀ (Tapa Mandi) ਵਿਖੇ ਅਕਾਲੀ ਬਸਪਾ ਗਠਜੋੜ (Akali-BSP alliance) ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ…

ਬਰਨਾਲਾ : ਤਪਾ ਮੰਡੀ (Tapa Mandi) ਵਿਖੇ ਅਕਾਲੀ ਬਸਪਾ ਗਠਜੋੜ (Akali-BSP alliance) ਵਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ਨੇ ਕਿਹਾ ਕਿ ਦਿੱਲੀ ਦਾ ਮੁੱਖ ਮੰਤਰੀ ਕੇਜਰੀਵਾਲ (Delhi Chief Minister Kejriwal) ਜੋ ਪੰਜਾਬ ਵਿਚ ਗਰੰਟੀਆਂ ਦੇ ਕੇ ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰ ਰਿਹਾ ਹੈ ਕੀ ਦਿੱਲੀ ਵਿਚ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਕ ਵੀ ਸਹੂਲਤ ਦਿੱਲੀ ਵਾਸੀਆਂ ਨੂੰ ਨਹੀਂ ਦਿੱਤੀ ਜਾ ਰਹੀ। ਅਕਾਲੀ ਬਸਪਾ ਗੱਠਜੋੜ (Akali-BSP alliance) ਦੀ ਸਰਕਾਰ ਬਣਨ ‘ਤੇ ਪਹਿਲੇ ਮਹੀਨੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ (Tubewell connection) ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਪਣੀ ਪਾਰਟੀ ਹੈ ਅਤੇ ਇਸ ਪਾਰਟੀ ਦਾ ਜਿਊਣਾ-ਮਰਨਾ ਸਿਰਫ ਪੰਜਾਬ ਦੇ ਲੋਕਾਂ ਲਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਆਮ ਆਦਮੀ ਪਾਰਟੀ ‘ਤੇ ਵੀ ਰਗੜੇ ਲਾਏ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਜਿੱਥੇ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨੂੰ ਬੇਵਕੂਫ ਬਣਾ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵੀ ਪੰਜਾਬੀਆਂ ਨੂੰ ਸਿਰਫ ਲਾਅਰੇ ਲਾ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ‘ਤੇ ਉਹ ਲੋਕਾਂ ਨੂੰ ਇਹ ਸਹੂਲਤਾਂ ਦੇਣਗੇ।

Leave a Reply

Your email address will not be published. Required fields are marked *