ਦਿੱਲੀ : ਰਾਜਧਾਨੀ ਦਿੱਲੀ ਵਿੱਚ ‘ਕੌਕਰੋਚ ਜਨਤਾ ਪਾਰਟੀ’ (CJP) ਦੇ ਵਿਰੋਧ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ ਹੈ। ਪ੍ਰਦਰਸ਼ਨਕਾਰੀਆਂ ਨੂੰ ਜੰਤਰ-ਮੰਤਰ ਤੋਂ ਹਟਾਉਣ ਲਈ ਸੁਰੱਖਿਆ ਬਲਾਂ ਵੱਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ‘ਤੇ ਲੱਗੇ ਸਾਰੇ ਟੈਂਟ ਉਖਾੜ ਦਿੱਤੇ ਹਨ ਅਤੇ ਮੰਚ ਨੂੰ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਹੈ। ਜੰਤਰ-ਮੰਤਰ ‘ਤੇ ਮੌਜੂਦ ਵਿਦਿਆਰਥੀਆਂ ‘ਤੇ ਜ਼ਬਰਦਸਤ ਲਾਠੀਚਾਰਜ ਕਰਦਿਆਂ ਉਨ੍ਹਾਂ ਨੂੰ ਖਦੇੜਿਆ ਜਾ ਰਿਹਾ ਹੈ। ਸੋਮਵਾਰ ਸਵੇਰੇ 8 ਵਜੇ ਤੋਂ ਸ਼ੁਰੂ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਅੰਦੋਲਨਕਾਰੀਆਂ ਵਿਚਾਲੇ ਹੋਈ ਝੜਪ ‘ਚ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ।
ਬੈਰੀਕੇਡ ਤੋੜ ਕੇ ਸੰਸਦ ਵੱਲ ਵਧੇ ਪ੍ਰਦਰਸ਼ਨਕਾਰੀ
ਮੌਕੇ ‘ਤੇ ਸਥਿਤੀ ਉਦੋਂ ਜ਼ਿਆਦਾ ਵਿਗੜ ਗਈ ਜਦੋਂ ਸਵੇਰੇ 10 ਵਜੇ ਦੇ ਲਗਭਗ ਆਂਦੋਲਨਕਾਰੀ ਪੁਲਿਸ ਦੀਆਂ ਰੋਕਾਂ ਨੂੰ ਤੋੜ ਕੇ ਸੰਸਦ ਭਵਨ ਵੱਲ ਵਧਣ ਲੱਗੇ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ, ਪਰ ਹੰਗਾਮਾ ਕਰਦੇ ਹੋਏ ਪ੍ਰਦਰਸ਼ਨਕਾਰੀ ਸੰਸਦ ਦੇ ਬਿਲਕੁਲ ਨੇੜੇ ਜਾ ਪਹੁੰਚੇ। ਪ੍ਰਦਰਸ਼ਨਕਾਰੀਆਂ ਵੱਲੋਂ ਸੰਸਦ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਦੇਖਦਿਆਂ ਸੰਸਦ ਭਵਨ ਦੀ ਸੁਰੱਖਿਆ ਬੇਹੱਦ ਸਖ਼ਤ ਕਰ ਦਿੱਤੀ ਗਈ ਹੈ ਅਤੇ ਮੁੱਖ ਗੇਟ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ।
ਅੱਥਰੂ ਗੈਸ ਨਾਲ ਖਿੰਡਾਈ ਭੀੜ
ਸੰਸਦ ਦੇ ਬਾਹਰ ਜਦੋਂ ਇਹ ਭਾਰੀ ਹੰਗਾਮਾ ਅਤੇ ਭਗਦੜ ਚੱਲ ਰਹੀ ਸੀ, ਉਸ ਵੇਲੇ ਅੰਦਰ ਪ੍ਰਧਾਨ ਮੰਤਰੀ ਸਮੇਤ ਤਮਾਮ ਸੰਸਦ ਮੈਂਬਰ ਮੌਜੂਦ ਸਨ। ਸਥਿਤੀ ‘ਤੇ ਕਾਬੂ ਪਾਉਣ ਲਈ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗੇ, ਜਿਸ ਤੋਂ ਬਾਅਦ ਭੀੜ ਇੱਧਰ-ਉੱਧਰ ਖਿੰਡ ਗਈ।
CJP ਦੇ founder ਅਭਿਜੀਤ ਦੀਪਕੇ ਨੂੰ ਹਿਰਾਸਤ ‘ਚ ਲੈਣ ਦਾ ਦਾਅਵਾ
ਦੂਜੇ ਪਾਸੇ, ‘ਕੌਕਰੋਚ ਜਨਤਾ ਪਾਰਟੀ’ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਆਗੂ ਅਭਿਜੀਤ ਦੀਪਕੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ, ਦਿੱਲੀ ਪੁਲਿਸ ਨੇ ਇਨ੍ਹਾਂ ਦਾਅਵਿਆਂ ਦਾ ਖੰਡਨ ਕਰਦਿਆਂ ਅਭਿਜ ਦੀਪਕੇ ਨੂੰ ਹਿਰਾਸਤ ਵਿੱਚ ਲੈਣ ਦੀ ਗੱਲ ਤੋਂ ਇਨਕਾਰ ਕੀਤਾ ਹੈ। ਫਿਲਹਾਲ ਪੂਰੇ ਨਵੀਂ ਦਿੱਲੀ ਇਲਾਕੇ ਵਿੱਚ ਭਾਰੀ ਪੁਲਿਸ ਬਲ ਤੈਨਾਤ ਹੈ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
2026 FIFA World Cup Final : जानिए परफॉर्मस की जस्टिन बीबर-मैडोना और शकीरा ने ली कितनी फीस?
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।



