ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਮਾਸਟਰ ਕੇਡਰ ਯੂਨੀਅਨ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਉੱਤੇ ਇਲਜਾਮ ਲਗਾਏ ਹਨ ਕਿ ਕੁੜੀਆਂ ਨੂੰ ਘਸੀਟ-ਘਸੀਟ ਕੇ ਕੁੱਟਿਆ ਗਿਆ ਹੈ।
4161 ਮਾਸਟਰ ਕੇਡਰ ਯੂਨੀਅਨ ਤੇ ਪੁਲਿਸ ਵਿਚਾਲੇ ਝੜਪ
4161 ਮਾਸਟਰ ਕੇਡਰ ਯੂਨੀਅਨ ਪੰਜਾਬ ਦਾ ਸੀਐੱਮ ਰਿਹਾਇਸ਼ ਸਾਹਮਣੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੁਲਿਸ ਵੱਲੋ ਪ੍ਰਦਰਸ਼ਨਕਾਰੀਆਂ ਨਾਲ ਬਦਸਲੂਕੀ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਉੱਤਰੀਆਂ ਹਨ।
ਮਾਸਟਰ ਕੇਡਰ ਯੂਨੀਅਨ ਵੱਲੋਂ ਸਟੇਸ਼ਨ ਅਲਾਟ ਕਰਨ ਦੀ ਮੰਗ
ਐਸਪੀ ਪਲਵਿੰਦਰ ਚੀਮਾ ਦਾ ਕਹਿਣਾ ਹੈ ਪ੍ਰਦਰਸ਼ਨਕਾਰੀਆਂ ਨਾਲ ਭਿੜ ਗਏ ਤੇ ਮਾਹੌਲ ਤਣਾਅਪੂਰਣ ਬਣ ਗਿਆ। ਉਨ੍ਹਾਂ ਦਾ ਕਹਿਣਾ ਹੈ ਪ੍ਰਦਰਸ਼ਨਕਾਰੀ ਮਾਹੌਲ ਖਰਾਬ ਕਰਨ ਦੀ ਇੱਛਾ ਨਾਲ ਆਏ ਸਨ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਅਧਿਆਪਕ ਨੌਕਰੀ ਦੇ ਨਿਯੁਕਤੀ ਪੱਤਰ ਅਲਾਟ ਹੋ ਚੁੱਕੇ ਹਨ ਪਰ ਹਾਲੇ ਤੱਕ ਸਟੇਸ਼ਨ ਅਲਾਟ ਨਹੀਂ ਕੀਤੇ ਗਏ। ਇਸੇ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਧਰਨਾ ਲਗਾਇਆ ਗਿਆ ਹੈ।



