ਚੰਡੀਗੜ੍ਹ- ਮੱਤੇਵਾੜਾ ਦੇ ਜੰਗਲਾਂ ਵਿਚ ਟੈਕਸਟਾਈਲ ਪਾਰਕ ਬਣਾਉਣ ਨੂੰ ਲੈ ਕੇ ਪੂਰੇ ਪੰਜਾਬ ਵਿਚ ਕੁਦਰਤ ਪ੍ਰੇਮੀਆਂ ਤੇ ਸਿਆਸਤਦਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਹੁਣ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆ ਗਈ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਨੇ ਕਿਹਾ ਹੈ ਕਿ ਮੱਤੇਵਾੜਾ ਪ੍ਰੋਜੈਕਟ ਰੱਦ ਕੀਤਾ ਜਾਵੇਗਾ।
Also Read: ਵਿਜੇ ਮਾਲਿਆ ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
ਮਾਨ ਸਰਕਾਰ ਦਾ ਵੱਡਾ ਫ਼ੈਸਲਾ
ਮੱਤੇਵਾੜਾ ਪ੍ਰੋਜੈਕਟ ਹੋਵੇਗਾ ਰੱਦ, ਨਹੀਂ ਲੱਗੇਗਾ ਕੋਈ ਵੀ ਪਾਰਕ
ਮੀਟਿੰਗ ਦੌਰਾਨ ਲਿਆ ਫ਼ੈਸਲਾ#Mattewara pic.twitter.com/93koYFtMOv
— AAP Punjab (@AAPPunjab) July 11, 2022
ਦੱਸ ਦਈਏ ਕਿ ਮੱਤੇਵਾੜਾ ਮਾਮਲੇ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਐਕਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਬੀਤੇ ਦਿਨ ਵੀ ਲੁਧਿਆਣਾ ਵਿਚ ਕਈ ਸਿਆਸਤਦਾਨਾਂ ਤੇ ਕੁਦਰਤ ਪ੍ਰੇਮੀਆਂ ਨੇ ਧਰਨੇ ਲਾਏ ਸਨ। ਇਸ ਦੌਰਾਨ ਲਗਾਤਾਰ ਪੰਜਾਬ ਸਰਕਾਰ ਨੂੰ ਇਸ ਪ੍ਰੋਜੈਕਟ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਸਿਆਸਤਦਾਨਾਂ ਵਲੋਂ ਇਸ ਪ੍ਰੋਜੈਕਟ ਨੂੰ ਕੁਦਰਤ ਨਾਲ ਖਿਲਵਾੜ ਦੱਸਿਆ ਜਾ ਰਿਹਾ ਹੈ।
Also Read: ਐਲੋਨ ਮਸਕ ਨੇ ਉਡਾਇਆ ਟਵਿੱਟਰ ਦਾ ਮਜ਼ਾਕ, ਕਿਹਾ- ਹੁਣ ਅਦਾਲਤ ‘ਚ ਕਰਨਾ ਹੋਵੇਗਾ BOT ਦਾ ਖੁਲਾਸਾ



