ਮਾਨਸਾ-ਕੱਲ੍ਹ 29 ਮਈ ਉਹ ਦਿਨ ਹੈ, ਜਿਸ ਦਿਨ ਦੋ ਸਾਲ ਪਹਿਲਾਂ ਦੁਨੀਆ ਭਰ ਵਿਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਬੁੱਧਵਾਰ ਨੂੰ ਗਾਇਕ ਮੂਸੇਵਾਲਾ ਦੀ ਦੂਜੀ ਬਰਸੀ ਹੈ ਪਰ ਇਸ ਵਾਰ ਸਿੱਧੂ ਮੂਸੇਵਾਲਾ ਦੀ ਬਰਸੀ ਵੱਡੇ ਪੱਧਰ ਉਤੇ ਨਹੀਂ ਮਨਾਈ ਜਾਵੇਗੀ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤਕ ਹੀ ਸੀਮਤ ਰਹੇਗੀ।
ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਪਿਛਲੇ ਸਾਲ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਭਾਰੀ ਇਕੱਠ ਹੋਇਆ ਸੀ। ਭੀੜ ਨੂੰ ਸੰਭਾਲਣਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਸੀ।
29 ਮਈ ਨੂੰ ਹੈ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ, ਪਿੰਡ ‘ਚ ਨਹੀਂ ਹੋਵੇਗਾ ਵੱਡਾ ਸਮਾਗਮ, ਪਿਤਾ ਨੇ ਦੱਸੀ ਵਜ੍ਹਾ
ਮਾਨਸਾ-ਕੱਲ੍ਹ 29 ਮਈ ਉਹ ਦਿਨ ਹੈ, ਜਿਸ ਦਿਨ ਦੋ ਸਾਲ ਪਹਿਲਾਂ ਦੁਨੀਆ ਭਰ ਵਿਚ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।…
