May Weather Update : ਮਈ ਮਹੀਨੇ ਦੇ ਅਗਲੇ ਦਿਨਾਂ ਵਿਚ ਜਾਣੋ ਕੀ ਰਹੇਗਾ ਮੌਸਮ ਦਾ ਮਿਜਾਜ਼, ਵਿਭਾਗ ਨੇ ਐਡਵਾਇਜ਼ਰੀ ਕੀਤੀ ਜਾਰੀ

Punjab Weather update :ਮਈ ਮਹੀਨੇ ਵਿਚ ਗਰਮੀ ਜ਼ੋਰਾਂ ਉਤੇ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ…

Punjab Weather update :ਮਈ ਮਹੀਨੇ ਵਿਚ ਗਰਮੀ ਜ਼ੋਰਾਂ ਉਤੇ ਹੈ। ਪੰਜਾਬ ’ਚ ਲੋਕਾਂ ਨੂੰ ਭਿਆਨਕ ਗਰਮੀ ਸਹਿਣੀ ਪਵੇਗੀ। ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿਚ ਲੂ ਚੱਲਣ ਸਬੰਧੀ ਆਰੈਂਜ ਅਲਰਟ ਜਾਰੀ ਕਰ ਦਿਤਾ ਹੈ। ਵਿਭਾਗ ਮੁਤਾਬਕ 16 ਤੇ 17 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲੂ ਚੱਲ ਸਕਦੀ ਹੈ। 
ਇਸ ਦੌਰਾਨ ਤਾਪਮਾਨ ਕਈ ਜ਼ਿਲ੍ਹਿਆਂ ’ਚ 44 ਤੇ ਕਈ ਜ਼ਿਲ੍ਹਿਆਂ ਵਿਚ 45 ਡਿਗਰੀ ਸੈਲਸੀਅਸ ਤਕ ਪੁੱਜ ਸਕਦਾ ਹੈ। ਮੌਸਮ ਵਿਭਾਗ ਨੇ ਲੂ ਤੋਂ ਬਚਾਅ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਮੌਸਮ ਦਾ ਮਿਜ਼ਾਜ ਗਰਮ ਰਹੇਗਾ।
ਦਸਣਗਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੌਸਮ ਖ਼ੁਸ਼ਕ ਰਿਹਾ। ਫ਼ਾਜ਼ਿਲਕਾ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ 7 ਡਿਗਰੀ ਤੇ ਫ਼ਰੀਦਕੋਟ ਵਿਚ 6 ਡਿਗਰੀ ਸੈਲਸੀਅਸ ਵੱਧ ਸੀ। ਫ਼ਰੀਦਕੋਟ ਤੇ ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਪਾਰ ਚਲਿਆ ਗਿਆ। 
ਫ਼ਾਜ਼ਿਲਕਾ ’ਚ ਵੱਧ ਤੋਂ ਵੱਧ ਤਾਪਮਾਨ 43.7 ਡਿਗਰੀ ਤੇ ਫ਼ਰੀਦਕੋਟ ਵਿਚ 43.1 ਡਿਗਰੀ ਸੈਲਸੀਅਸ ਰਿਹਾ। ਉਥੇ ਹੀ ਲੁਧਿਆਣਾ ’ਚ 41.1 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿਚ 40.2 ਡਿਗਰੀ, ਅੰਮ੍ਰਿਤਸਰ ਵਿਚ 38.6 ਡਿਗਰੀ ਤੇ ਜਲੰਧਰ ਵਿਚ ਵੀ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਕੁੱਝ ਜ਼ਿਲ੍ਹਿਆਂ ’ਚ ਮੀਂਹ ਵੀ ਪਿਆ। ਜਿਸ ’ਚ ਪਟਿਆਲਾ ਵਿਚ 5.8 ਮਿਲੀਮੀਟਰ, ਪਠਾਨਕੋਟ ਵਿਚ 0.6 ਮਿਲੀਮੀਟਰ, ਬਠਿੰਡਾ ਵਿਚ 1.4 ਮਿਲੀਮੀਟਰ, ਗੁਰਦਾਸਪੁਰ ਵਿਚ 1.1 ਮਿਲੀਮੀਟਰ ਤੇ ਪਠਾਨਕੋਟ ਵਿਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ‘ਚ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕੱਲ੍ਹ ਤੋਂ 2 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ 18 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 18 ਮਈ ਨੂੰ ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਕਾਰਨ ਦਿਨ ਵੇਲੇ ਗਰਮੀ ਬਹੁਤ ਵਧ ਜਾਵੇਗੀ। ਇਸ ਦੇ ਲਈ ਮੌਸਮ ਵਿਭਾਗ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *