ਮੋਗਾ ‘ਚ 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਰਹਿਣਗੀਆਂ ਮੁਕੰਮਲ ਬੰਦ: ਆਨਲਾਈਨ ਫਾਰਮੇਸੀਆਂ ਵਿਰੁੱਧ ਕੈਮਿਸਟਾਂ ਨੇ ਖੋਲ੍ਹਿਆ ਮੋਰਚਾ

ਮੋਗਾ: ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਦੇ ਸੱਦੇ ‘ਤੇ ਆਨਲਾਈਨ ਫਾਰਮੇਸੀ ਕੰਪਨੀਆਂ ਦੀਆਂ ਕਥਿਤ ਮਨਮਾਨੀਆਂ ਖ਼ਿਲਾਫ਼ ਮੋਗਾ ਦੇ ਕੈਮਿਸਟਾਂ ਨੇ ਵੱਡਾ ਫੈਸਲਾ ਲਿਆ…

ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਦੇ ਸੱਦੇ 'ਤੇ ਆਨਲਾਈਨ ਫਾਰਮੇਸੀ ਕੰਪਨੀਆਂ ਦੀਆਂ ਕਥਿਤ ਮਨਮਾਨੀਆਂ ਖ਼ਿਲਾਫ਼ ਮੋਗਾ

ਮੋਗਾ: ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਦੇ ਸੱਦੇ ‘ਤੇ ਆਨਲਾਈਨ ਫਾਰਮੇਸੀ ਕੰਪਨੀਆਂ ਦੀਆਂ ਕਥਿਤ ਮਨਮਾਨੀਆਂ ਖ਼ਿਲਾਫ਼ ਮੋਗਾ ਦੇ ਕੈਮਿਸਟਾਂ ਨੇ ਵੱਡਾ ਫੈਸਲਾ ਲਿਆ ਹੈ। 20 ਮਈ ਨੂੰ ਦੇਸ਼ਵਿਆਪੀ ਹੜਤਾਲ ਦੇ ਤਹਿਤ ਮੋਗਾ ਜ਼ਿਲ੍ਹੇ ਦੀਆਂ ਕਰੀਬ 800 ਹੋਲਸੇਲ ਅਤੇ ਰਿਟੇਲ ਦਵਾਈਆਂ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਮੋਗਾ ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਦੀ ਪ੍ਰਤਾਪ ਰੋਡ ਸਥਿਤ ਇੱਕ ਹੋਟਲ ਵਿੱਚ ਹੋਈ ਅਹਿਮ ਮੀਟਿੰਗ ਦੌਰਾਨ ਇਸ ਰੋਸ ਪ੍ਰਦਰਸ਼ਨ ਦੀ ਰਣਨੀਤੀ ਉਲੀਕੀ ਗਈ।

ਬਿਨਾਂ ਪਰਚੀ ਦਵਾਈਆਂ ਵੇਚਣ ਦੇ ਲੱਗੇ ਗੰਭੀਰ ਦੋਸ਼

ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਗਰਗ ਅਤੇ ਸਕੱਤਰ ਨਵੀਨ ਸੂਦ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਰਾਜੇਸ਼ ਕੁਮਾਰ ਸਿੰਗਲਾ ਨੇ ਦੱਸਿਆ ਕਿ ਆਨਲਾਈਨ ਫਾਰਮੇਸੀ ਕੰਪਨੀਆਂ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਕੰਪਨੀਆਂ ਬਿਨਾਂ ਕਿਸੇ ਡਾਕਟਰੀ ਪਰਚੀ ਦੇ ਦਵਾਈਆਂ ਸਪਲਾਈ ਕਰ ਰਹੀਆਂ ਹਨ, ਜਿਸ ਵਿੱਚ ਨਸ਼ੀਲੀਆਂ ਦਵਾਈਆਂ ਦੇ ਸ਼ਾਮਲ ਹੋਣ ਦਾ ਵੀ ਖਦਸ਼ਾ ਹੈ। ਕੋਵਿਡ ਦੌਰਾਨ ਸ਼ੁਰੂ ਹੋਈ ਇਹ ਆਨਲਾਈਨ ਪ੍ਰਣਾਲੀ ਹੁਣ ਆਮ ਲੋਕਾਂ ਦੀ ਸਿਹਤ ਅਤੇ ਰਵਾਇਤੀ ਕੈਮਿਸਟਾਂ ਦੇ ਕਾਰੋਬਾਰ ਲਈ ਵੱਡਾ ਖ਼ਤਰਾ ਬਣ ਗਈ ਹੈ।

ਸਸਤੀਆਂ ਦਵਾਈਆਂ ਦਾ ਲਾਲਚ ਅਤੇ ਮਰੀਜ਼ਾਂ ਦੀ ਸਿਹਤ ਨਾਲ ਖਿਲਵਾੜ

ਕੈਮਿਸਟ ਆਗੂਆਂ ਨੇ ਚਿੰਤਾ ਪ੍ਰਗਟਾਈ ਕਿ ਆਨਲਾਈਨ ਕੰਪਨੀਆਂ ਗਾਹਕਾਂ ਨੂੰ ਭਾਰੀ ਛੋਟ ਦਾ ਲਾਲਚ ਦੇ ਕੇ ਘੱਟ ਗੁਣਵੱਤਾ ਵਾਲੀਆਂ ਜਾਂ ਲੋਕਲ ਕੰਪਨੀਆਂ ਦੀਆਂ ਦਵਾਈਆਂ ਵੇਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿੱਥੇ ਇੱਕ ਮੈਡੀਕਲ ਸਟੋਰ ਸੰਚਾਲਕ ਲਈ ਹਰ ਦਵਾਈ ਦਾ ਰਿਕਾਰਡ ਰੱਖਣਾ ਅਤੇ ਸਖ਼ਤ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ, ਉੱਥੇ ਹੀ ਇਹ ਆਨਲਾਈਨ ਪਲੇਟਫਾਰਮ ਨਿਯਮਾਂ ਤੋਂ ਉੱਪਰ ਉੱਠ ਕੇ ਕੰਮ ਕਰ ਰਹੇ ਹਨ, ਜੋ ਕਿ ਬੇਹੱਦ ਖ਼ਤਰਨਾਕ ਹੈ।

ਸਿਵਲ ਹਸਪਤਾਲ ਸਾਹਮਣੇ ਹੋਵੇਗਾ ਰੋਸ ਪ੍ਰਦਰਸ਼ਨ

20 ਮਈ ਨੂੰ ਮੋਗਾ ਦੇ ਸਮੂਹ ਕੈਮਿਸਟ ਸਿਵਲ ਹਸਪਤਾਲ ਦੇ ਸਾਹਮਣੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਹਾਲਾਂਕਿ, ਐਸੋਸੀਏਸ਼ਨ ਨੇ ਇਹ ਸਪੱਸ਼ਟ ਕੀਤਾ ਹੈ ਕਿ ਮਨੁੱਖਤਾ ਦੇ ਨਾਤੇ ਐਮਰਜੈਂਸੀ ਸਥਿਤੀ ਵਿੱਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸੇ ਦੀ ਜਾਨ ਨੂੰ ਖ਼ਤਰਾ ਨਾ ਹੋਵੇ।

ਮੁੱਖ ਮੰਗਾਂ

ਕੈਮਿਸਟਾਂ ਦੀ ਮੰਗ ਹੈ ਕਿ ਸਰਕਾਰ ਆਨਲਾਈਨ ਦਵਾਈਆਂ ਦੀ ਵਿਕਰੀ ‘ਤੇ ਸਖ਼ਤ ਪਾਬੰਦੀ ਲਗਾਵੇ ਜਾਂ ਫਿਰ ਇਨ੍ਹਾਂ ਲਈ ਵੀ ਓਹੀ ਸਖ਼ਤ ਨਿਯਮ ਲਾਗੂ ਕੀਤੇ ਜਾਣ ਜੋ ਆਮ ਮੈਡੀਕਲ ਸਟੋਰਾਂ ‘ਤੇ ਲਾਗੂ ਹੁੰਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Technical marvel of Punjab Police : ਗੁੰਮ ਹੋਏ 220 ਮੋਬਾਇਲ ਕੀਤੇ ਬਰਾਮਦ; ਡਿਲੀਟ ਹੋਇਆ ਡਾਟਾ ਰੀਕਵਰ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਫ਼ੋਨ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *