ਚੰਡੀਗੜ੍ਹ – ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣੇ ਹਨ। ਚੋਣ ਨਤੀਜਿਆਂ ਉੱਤੇ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸਿਆਸੀ ਲੀਡਰ ਆਪਸ ਵਿਚ ਮੁਲਾਕਾਤਾਂ ਕਰਕੇ ਜੋੜ-ਤੋੜ ਵਿਚ ਲੱਗ ਗਏ ਹਨ। ਚੋਣ ਨਤੀਜਿਆਂ ਤੋਂ ਪਹਿਲਾਂ ਅੱਜ 8 ਮਾਰਚ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਿਸਵਾਂ ਫਾਰਮ ਵਿਖੇ ਭਾਜਪਾ ਲੀਡਰ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਵੀ ਅਜਿਹੇ ਹੀ ਜੋੜ-ਤੋੜ ਦੇ ਕਿਆਸੇ ਲਗਾਏ ਜਾ ਰਹੇ ਹਨ।
Also Read: ਨਵਾਂਸ਼ਹਿਰ ਦੇ ਵੈਲਕਮ ਹੋਟਲ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ



