ਚੰਡੀਗੜ੍ਹ (ਇੰਟ.)- ਕਾਂਗਰਸ ਵਫਦ ਦੀ ਕਿਸਾਨਾਂ ਨਾਲ ਮੀਟਿੰਗ ਖਤਮ ਹੋ ਗਈ ਹੈ। ਕਾਂਗਰਸ ਵਫਦ ਵਿਚ ਨਵਜੋਤ ਸਿੰਘ ਸਿੱਧੂ, ਕੁਲਜੀਤ ਸਿੰਘ ਨਾਗਰਾ ਤੇ ਪਰਗਟ ਸਿੰਘ ਮੌਜੂਦ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਿੱਲ਼ਜੁਲ ਸ਼ੁਰੂ ਹੋ ਗਈ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ 10 ਸਤੰਬਰ ਨੂੰ ਸਾਰੀਆਂ ਸਿਆਸੀ ਪਾਰਟੀਆਂ ਦੀ ਮੀਟਿੰਗ ਬੁਲਾਈ ਪਰ ਭਾਜਪਾ ਨੂੰ ਨਹੀਂ ਸੱਦਿਆ ਗਿਆ। ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋ ਰਹੀ ਹੈ।
Read more- ‘ਕਿਸਾਨਾਂ ਦੀ ਕਚਿਹਰੀ’: ਕਿਸਾਨ ਜਥੇਬੰਦੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ
ਸੰਯੁਕਤ ਕਿਸਾਨ ਮੋਰਚਾ ਵਲੋਂ ਚੰਡੀਗੜ੍ਹ ਵਿੱਚ ਭਾਜਪਾ ਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਇਹ ਐਲਾਨ ਦਿੱਲੀ ਦੀ ਸਿੰਘੂ ਸਰਹੱਦ ‘ਤੇ 32 ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਕੁਲਵੰਤ ਸਿੰਘ ਸੰਧੂ, ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਲਈ ਹਾਲੇ ਸਮਾਂ ਬਾਕੀ ਹੈ। ਸਿਆਸੀ ਪਾਰਟੀਆਂ ਪਿਛਲੇ ਸਮੇਂ ਵਿੱਚ ਵੀ ਪ੍ਰਚਾਰ ਕਰਦੀਆਂ ਰਹੀਆਂ ਹਨ। ਪਰ ਇਹ ਨਹੀਂ ਪਤਾ ਕਿ ਇਸ ਵਾਰ ਰਾਜਨੀਤਕ ਪਾਰਟੀਆਂ ਕਾਹਲੀ ਕਿਉਂ ਕਰ ਰਹੀਆਂ ਹਨ ਜਦੋਂ ਉਹ ਚੰਗੀ ਤਰ੍ਹਾਂ ਜਾਣਦੀਆਂ ਹਨ ਕਿ ਕਿਸਾਨ ਦਿੱਲੀ ਦੀ ਸਰਹੱਦ ‘ਤੇ ਲੜ ਰਹੇ ਹਨ।


