CM ਦੀ ਚੋਣ ਤੋਂ ਪਹਿਲਾਂ ਬੈਠਕਾਂ ਦਾ ਦੌਰ ਜਾਰੀ, ਸੁਨੀਲ ਜਾਖੜ ਦੇ ਘਰ ਦੇ ਬਾਹਰ ਹਲਚਲ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕਾਂਗਰਸ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ…

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਕਾਂਗਰਸ ਵਿਚ ਮੀਟਿੰਗਾਂ ਦਾ ਦੌਰ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਇਕ ਨਿੱਜੀ ਹੋਟਲ ਵਿਚ ਵੀ ਕਾਂਗਰਸ ਦੀ ਮੀਟਿੰਗ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਘਰ ਦੇ ਬਾਹਰ ਵੀ ਹਲਚਲ ਦੇਖਣ ਨੂੰ ਮਿਲੀ ਹੈ।

ਪੜੋ ਹੋਰ ਖਬਰਾਂ: ਵੱਡੀ ਖਬਰ: ਨਵੇਂ ਮੁੱਖ ਮੰਤਰੀ ਦੀ ਚੋਣ ਲਈ 11 ਵਜੇ ਦੀ ਕਾਂਗਰਸ CLP ਦੀ ਮੀਟਿੰਗ ਰੱਦ

ਦੱਸ ਦਈਏ ਕਿ ਚੰਡੀਗੜ੍ਹ ਦੇ ਨਿੱਜੀ ਹੋਟਲ ਵਿਚ ਹੋਣ ਵਾਲੀ ਮੀਟਿੰਗ ਵਿਚ ਅਜੇ ਮਕਾਨ ਤੇ ਹਰੀਸ਼ ਚੌਧਰੀ ਵੀ ਮੌਜੂਦ ਹਨ। ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਦੇ ਵੀ ਸ਼ਾਮਲ ਹੋਣ ਦੀਆਂ ਖਬਰਾਂ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਮਗਰੋਂ ਪੰਜਾਬ ਕਾਂਗਰਸ ਭਵਨ ਵਿਚ ਕਾਂਗਰਸ ਦੀ ਸੀਐੱਲਪੀ ਮੀਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸੀ ਵਿਧਾਇਤਾਂ ਵਲੋਂ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਹਾਈ ਕਮਾਨ ਵਲੋਂ ਕੀਤੀ ਜਾਵੇਗੀ। ਇਸ ਨੂੰ ਲੈ ਕੇ ਅੱਜ ਸਵੇਰੇ 11 ਵਜੇ ਮੁੱੜ ਸੀਐੱਲਪੀ ਦੀ ਮੀਟਿੰਗ ਵੀ ਰੱਖੀ ਗਈ ਸੀ, ਜਿਸ ਨੂੰ ਬਾਅਦ ਵਿਚ ਰੱਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਖਬਰ ਸਾਹਮਣੇ ਆਈ ਹੈ ਕਿ ਕਾਂਗਰਸ ਹਾਈ ਕਮਾਨ ਵਲੋਂ ਸਿੱਧੇ ਤੌਰ ਉੱਤੇ ਪੰਜਾਬ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ।

ਪੜੋ ਹੋਰ ਖਬਰਾਂ: ਕੋਰੋਨਾ ਮਾਮਲੇ ਇਕ ਦਿਨ ਵਿਚ ਫਿਰ 30 ਹਜ਼ਾਰ ਪਾਰ, ਇੰਨੇ ਲੋਕਾਂ ਦੀ ਹੋਈ ਮੌਤ

Leave a Reply

Your email address will not be published. Required fields are marked *