ਚੰਡੀਗੜ੍ਹ: ਦੇਸ਼ ਵਿਚ ਕੋਰੋਨਾ (Corona) ਦੇ ਮਾਮਲੇ ਲਗਾਤਾਰ ਵਧਣ ਕਰਕੇ ਹੁਣ ਪਦਮਸ੍ਰੀ ਫਲਾਇੰਗ ਮਿਲਖਾ ਸਿੰਘ (Milkha Singh) ਦੀ ਮੁੜ ਸਿਹਤ ਵਿਗੜੀ ਗਈ ਹੈ। ਦੱਸ ਦੇਈਏ ਕਿ ਬੀਤੇ ਦਿਨੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਪੀਜੀਆਈ (PGI) ਵਿਚ ਦਾਖਲ ਕਰਵਾਉਣਾ ਪਿਆ। ਉਨ੍ਹਾਂ ਨੂੰ ਕੋਵਿਡ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਸਥਿਤੀ ਸਥਿਰ ਹੈ। ਵੀਰਵਾਰ ਨੂੰ ਸਵੇਰ ਤੋਂ ਹੀ ਮਿਲਖਾ ਸਿੰਘ ਬੁਖਾਰ ਨਾਲ ਬੇਚੈਨੀ ਮਹਿਸੂਸ ਕਰ ਰਹੇ ਸੀ।
Former Indian sprinter Milkha Singh admitted in ICU in Covid Hospital of PGIMER today due to dipping levels of oxygen. He has been kept under observation & is stable now: Prof Ashok Kumar, Official Spokesperson, Post Graduate Institute of Medical Education & Research, Chandigarh pic.twitter.com/GC2tIgQrQr
— ANI (@ANI) June 3, 2021
ਇਹ ਵੀ ਪੜ੍ਹੋ- ਯੋਗੀ ਸਰਕਾਰ ਦੇ ਕੰਮਾਂ ਦੀ ਸਮੀਖਿਆ ਕਰਕੇ ਪਰਤੇ ਚੋਟੀ ਦੇ ਨੇਤਾਵਾਂ ਨੇ ਦਿੱਤੀ ਇਹ ਪ੍ਰਤੀਕਿਰਿਆ
ਰਿਪੋਰਟਾਂ ਅਨੁਸਾਰ ਉਨ੍ਹਾਂ ਦਾ ਆਕਸੀਜਨ ਦਾ ਪੱਧਰ ਹੇਠਾਂ ਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੂੰ ਦੁਪਹਿਰ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਿਲਖਾ ਦੇ ਬੇਟੇ ਅਤੇ ਗੋਲਫਰ ਜੀਵ ਮਿਲਖਾ ਸਿੰਘ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ-ਕੋਰੋਨਾ ਕਾਲ ਦੌਰਾਨ ਲੋਕਾਂ ਦੀ ਸਹਾਇਤਾ ਲਈ ਅੱਗੇ ਆਏ ਰਿਤਿਕ ਰੌਸ਼ਨ, ਸਿੰਟਾ ਨੂੰ ਦਾਨ ਕੀਤੇ 20 ਲੱਖ ਰੁਪਏ
ਗੌਰਤਲਬ ਹੈ ਕਿ ਮਿਲਖਾ ਸਿੰਘ ਨੂੰ 6 ਦਿਨਾਂ ਲਈ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਸ ਦੀ ਸਿਹਤ ਵਿੱਚ ਸੁਧਾਰ ਆਇਆ ਅਤੇ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਪਰ ਵੀਰਵਾਰ ਨੂੰ ਉਨ੍ਹਾਂ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ।



