ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ

ਚੰਡੀਗੜ੍ਹ: ਬੇਮੌਸਮੀ ਮੀਂਹ ਪੈਣ ਕਾਰਨ ਕਣਕ ਦੀ ਫਸਲ ਬਰਬਾਦ ਹੋ ਗਈ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਰਾਬ ਹੋਈ ਫਸਲ…

ਚੰਡੀਗੜ੍ਹ: ਬੇਮੌਸਮੀ ਮੀਂਹ ਪੈਣ ਕਾਰਨ ਕਣਕ ਦੀ ਫਸਲ ਬਰਬਾਦ ਹੋ ਗਈ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਸਰਕਾਰ ਵੱਲੋਂ ਗਿਰਦਾਵਰੀ ਕਰਵਾਈ ਜਾ ਰਹੀ ਹੈ ਜਿਸ ਦੀ ਦੇਖਰੇਖ ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਕਰ ਰਹੇ ਹਨ ਉਨ੍ਹਾਂ ਨੇ ਕਿਹਾ ਹੈ ਕਿ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵਾਂਗੇ।

ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵੱਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ। ਮੰਤਰੀ ਨੇ ਕਿਹਾ ਹੈ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। 

Leave a Reply

Your email address will not be published. Required fields are marked *