ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ AI ਯਾਨੀ ਆਰਟੀਫਿਸ਼ੀਅਲ ਇੰਟੈਲੀਜੈਂਸ, ਵੀ ਪੜ੍ਹਾਈ ਜਾਵੇਗੀ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਸੂਬੇ ਦੇ ਸਕੂਲਾਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਵੀ ਪੜ੍ਹਾਈ ਜਾਵੇਗੀ ਅਤੇ ਇਹ ਪੰਜਾਬ ਸਰਕਾਰ ਲਈ ਇੱਕ ਵੱਡੀ ਪ੍ਰਾਪਤੀ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ 1,00,000 ਤੋਂ ਵੱਧ ਵਿਦਿਆਰਥੀਆਂ ਨੂੰ AI ਦੀ ਸਿੱਖਿਆ ਦਿੱਤੀ ਜਾਵੇਗੀ ਅਤੇ ਅਸੀਂ ਇਸਦੇ ਲਈ IMB ਨਾਲ ਸੰਪਰਕ ਕੀਤਾ।
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਦੌਰਾਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਬੱਚਿਆਂ ਨੂੰ ਸਮਰਪਿਤ ਕੀਤੀਆਂ ਗਈਆਂ।
