ਮੰਤਰੀ ਕਟਾਰੂਚੱਕ ਅਸ਼ਲੀਲ ਵੀਡੀਓ ਮਾਮਲੇ ‘ਚ ਆਇਆ ਨਵਾਂ ਮੋੜ, ਸ਼ਿਕਾਇਤਕਰਤਾ ਨੇ ਕਾਰਵਾਈ ਕਰਵਾਉਣ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਸ਼ਲੀਲ ਵੀਡੀਓ ਮਾਮਲੇ ‘ਚ ਸ਼ਿਕਾਇਤਕਰਤਾ ਨੇ ਯੂ-ਟਰਨ ਲਿਆ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਪੰਜਾਬ ਪੁਲਿਸ ਦੀ…

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਸ਼ਲੀਲ ਵੀਡੀਓ ਮਾਮਲੇ ‘ਚ ਸ਼ਿਕਾਇਤਕਰਤਾ ਨੇ ਯੂ-ਟਰਨ ਲਿਆ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਦੂਜੇ ਪਾਸੇ ਐਸਆਈਟੀ ਦੇ ਮੁਖੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਰਿਪੋਰਟ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਸੂਤਰਾਂ ਅਨੁਸਾਰ 11 ਮਈ 2023 ਨੂੰ ਸ਼ਿਕਾਇਤਕਰਤਾ ਪਠਾਨਕੋਟ ਜ਼ਿਲ੍ਹੇ ਦੇ ਜਿਸ ਸਕੂਲ ਵਿਚ ਪੜ੍ਹਦਾ ਸੀ, ਦੇ ਪ੍ਰਿੰਸੀਪਲ ਵੱਲੋਂ ਪਠਾਨਕੋਟ ਪੁਲਿਸ ਨੂੰ ਪੱਤਰ ਭੇਜ ਕੇ ਦੱਸਿਆ ਗਿਆ ਸੀ ਕਿ ਸ਼ਿਕਾਇਤਕਰਤਾ ਨੇ 2007-08 ਵਿਚ ਸਕੂਲ ਛੱਡ ਦਿੱਤਾ ਸੀ। ਉਸ ਸਮੇਂ ਉਨ੍ਹਾਂ ਦੀ ਜਨਮ ਮਿਤੀ 3 ਮਈ 1993 ਦੱਸੀ ਗਈ ਹੈ। ਜਾਂਚ ਟੀਮ ਨੇ ਪਾਇਆ ਕਿ ਸ਼ਿਕਾਇਤਕਰਤਾ ਨਾਬਾਲਗ ਨਹੀਂ ਸੀ। ਉਹ ਨੌਵੀਂ ਜਮਾਤ ਦਾ ਵਿਦਿਆਰਥੀ ਹੈ।

Leave a Reply

Your email address will not be published. Required fields are marked *