ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- AAP ਵਿਧਾਇਕ ਪ੍ਰੋ. ਬਲਜਿੰਦਰ ਕੌਰ ਜਲਦੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਵਾਲੀ ਹਨ। ਸੂਤਰਾਂ ਤੋ ਮਿਲੀ ਜਾਣਕਾਰੀ ਦੇ ਅਨੁਸਾਰ ਵਿਧਾਇਕ ਬਲਜਿੰਦਰ ਕੌਰ ਆਉਣ ਵਾਲੀ 17 ਫਰਵਰੀ ਨੂੰ ਵਿਆਹ ਕਰਵਾ ਸਕਦੇ ਹਨ। ਸੂਤਰਾਂ ਤੋ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦੇ ਵਿਆਹ ਦੇ ਸੱਦਾ ਪੱਤਰ 60 ਪਿੰਡਾਂ ਵਿੱਚ ਭੇਜੇ ਜਾਣਗੇ।
ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਬਲਜਿੰਦਰ ਕੌਰ ਨੇ ਆਪਣੇ ਵਿਆਹ ਦਾ ਸੱਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਦਿੱਤਾ।
ਕਿਹਾ ਜਾ ਰਿਹਾ ਹੈ ਕਿ ਉਹਨਾਂ ਦੀ ਵਿਆਹ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆ ਹਨ। ਦੱਸਣਯੋਗ ਗੱਲ ਹੈ ਕਿ ਆਪ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਮਾਝਾ ਜੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ 7 ਜਨਵਰੀ ਨੂੰ ਮੰਗਣੀ ਕਰਵਾਈ ਸੀ।



