ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੋਸ਼ਲ ਮੀਡੀਆ ਉੱਤੇ ਇਕ ਟਿੱਪਣੀ ਜ਼ਰੀਏ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਇਸ ਦੀ ਜਾਣਕਾਰੀ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਫੇਸਬੁੱਕ ਪੇਜ ਉੱਤੇ ਦਿੱਤੀ ਹੈ। ਵਿਧਾਇਕ ਨੇ ਧਮਕੀ ਵਾਲੀ ਪੋਸਟ ਦੀ ਕੰਟਿੰਗ ਸ਼ੇਅਰ ਕੀਤੀ ਹੈ। ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ ਕਿ ਇੰਸਟਾਗ੍ਰਾਮ ਉੱਤੇ ਇਕ ਰਾਜ ਗਰੇਵਾਲ ਦੁਆਰਾ ਮੈਨੂੰ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਮੈ ਕਿਤੇ ਵੀ ਭੱਜ ਸਕਦਾ ਹਾਂ ਮੈਨੂੰ ਮੱਥੇ ਉੱਤੇ ਗੋਲੀ ਮਾਰ ਦਿੱਤੀ ਜਾਵੇਗੀ।
ਜਾਨੀ ਨੁਕਸਾਨ ਦਾ ਜ਼ਿੰਮੇਵਾਰ ਹੋਵੇਗੀ ਪੰਜਾਬ ਸਰਕਾਰ
ਵਿਧਾਇਕ ਖਹਿਰਾ ਦਾ ਕਹਿਣਾ ਹੈ ਕਿ ਮੇਰਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ । ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਕਾਂਗਰਸੀ ਆਗੂ ਦਾ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਸੋਸ਼ਲ ਮੀਡੀਆ ਉੱਤੇ ਮਿਲੀ ਧਮਕੀ
ਸੁਖਪਾਲ ਖਹਿਰਾ ਨੇ ਖੁਦ ਪੋਸਟ ਦੀ ਕੰਟਿੰਗ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਮੈਨੂੰ ਰਾਜ ਗਰੇਵਾਲ ਨੇ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੈਨੂੰ ਜਾਂ ਮੇਰੇ ਪਰਿਵਾਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ ਹੋਵੇਗਾ।



