Chandigarh News: ਚੰਡੀਗੜ੍ਹ ਵਿੱਚ ਪੀਜੀ ਵਿੱਚ ਬਾਥਰੂਮ ਵਿੱਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆ ਅਸ਼ਲੀਲ ਫੋਟੋ ਤੇ ਵੀਡੀਓ ਬਣਾਉਣ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਉਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਦੋਵਾਂ ਦੇ ਫੋਨ ਸੀਲ ਕਰਕੇ ਸੀਐਫਐਸਐਲ ਲੈਬ ਵਿੱਚ ਭੇਜ ਦਿੱਤੇ ਹਨ। ਇਸ ਮਾਮਲੇ ‘ਚ ਪੀੜਤ ਲੜਕੀ ਜਦੋਂ ਪੀਜੀ ‘ਚ ਬਾਥਰੂਮ ਗਈ ਤਾਂ ਉਸ ਨੇ ਗੀਜ਼ਰ ਦੇ ਉੱਪਰ ਇੱਕ ਡਿਵਾਈਸ ਉਪਰ ਉਸ ਦੀ ਨਜ਼ਰ ਪਈ।
ਜਦੋਂ ਉਸਨੇ ਇਸ ਬਾਰੇ ਆਪਣੀਆਂ ਸਾਥੀ ਲੜਕੀਆਂ ਨੂੰ ਦੱਸਿਆ ਤਾਂ ਜਾਂਚ ਵਿੱਚ ਸਾਹਮਣੇ ਆਇਆ ਕਿ ਇੱਕ ਖੂਫੀਆ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿੱਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿੱਚ ਕੀਤੀ। ਇਸ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਯੰਤਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਿਸ ਪੀਜੀ ਵਿੱਚ ਇਹ ਖੂਫੀਆ ਕੈਮਰਾ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ’ਤੇ ਸਥਿਤ ਹੈ।
