ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੀਆਂ ਜੇਲ੍ਹਾਂ ਕਿਸੇ ਨਾ ਕਿਸੇ ਕਾਰਨਾਮੇ ਦੇ ਕਾਰਨ ਸੁਰੱਖਿਆ ਚ ਰਹਿੰਦੀਆਂ ਹਨ। ਨਾਲ ਹੀ ਸੂਬੇ ਦੀਆਂ ਜੇਲ੍ਹਾਂ ਚੋਂ ਮੋਬਾਇਲ ਫੋਨ ਬਰਾਮਦ ਹੋਣਾ ਆਮ ਜਿਹੀ ਗੱਲ ਹੋ ਗਈ ਹੈ। ਇਸੇ ਤਰ੍ਹਾਂ ਦਾ ਮਾਮਲਾ ਫਿਰੋਜ਼ਪੁਰ ਦੀ ਜੇਲ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਜੇਲ੍ਹ ਚ ਬੰਦ 3 ਕੈਦੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋਏ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਕੈਦੀ ਮੋਬਾਇਲ ਫੋਨ ਰਾਹੀ ਆਪਣਾ ਹੀ ਨੇਟਵਰਕ ਚਲਾ ਰਹੇ ਹਨ
ਜਿਸ ਕਾਰਨ ਜੇਲ੍ਹ ਦੀ ਸੁਰੱਖਿਆ ਨੂੰ ਲੈਕੇ ਸਵਾਲ ਖੜ੍ਹੇ ਹੁੰਦੇ ਹਨ। ਜਿਕਰ-ਏ-ਖਾਸ ਹੈ ਕਿ ਲਗਾਤਾਰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਕੈਦੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਹੋ ਰਹੇ ਹਨ। ਇਹਨਾਂ ਹੀ ਨਹੀਂ ਜੇਲ੍ਹ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਵੀ ਪੰਜਾਬ ਦੇ ਹੁਣ ਤੱਕ ਕਿਸੀ ਵੀ ਜੇਲ੍ਹ ਕਰਮਚਾਰੀ ਤੇ ਕੋਈ ਕਾਰਵਾਈ ਨਹੀਂ ਹੋਈ ਹੈ। ਜਿਸ ਕਾਰਨ ਇਸ ਤਰ੍ਹਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

