ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਲਗਾਤਾਰ ਪੰਜਾਬ ਵਿੱਚ ਲੁੱਟਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ ਤਿੰਨ ਬਦਮਾਸ਼ਾ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਕ 14 ਸਾਲਾ ਲੜਕੀ ਦਾ ਫੋਨ ਤਿੰਨ ਮੋਟਰਸਾਈਕਲ ਸਵਾਰ ਖੇਹ ਕੇ ਲੈ ਗਏ।
ਪੀੜਿਤਾ ਦਾ ਕਹਿਣਾ ਹੈ ਕਿ ਉਹ ਕਿਸੇ ਕੰਮ ਨੂੰ ਲੈਕੇ ਘਰ ਤੋ ਬਾਹਰ ਨਿਕਲੀ ਸੀ ਅਚਾਨਕ ਹੀ ਕੁਝ ਮੋਟਰਸਾਈਕਲ ਸਵਾਰਾ ਨੇ ਉਸਦਾ ਫੋਨ ਖੋਹ ਲਿਆ ਤੇ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

