ਦੇਸ਼ ਭਰ ‘ਚ 27 ਨਵੰਬਰ ਨੂੰ ਹੋਵੇਗੀ Mock Drill: ਇਸ ਥਾਂ ਰਾਤ 8 ਵਜੇ ਤੋਂ 10 ਮਿੰਟ ਤੱਕ ਰਹੇਗਾ ਬਲੈਕਆਊਟ

ਫ਼ਿਰੋਜ਼ਪੁਰ: ਦੇਸ਼ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਐਮਰਜੈਂਸੀ ਤਿਆਰੀਆਂ ਨੂੰ ਪਰਖਣ ਲਈ 27 ਨਵੰਬਰ ਨੂੰ ਮੁੜ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਕੜੀ ਤਹਿਤ…

ਫ਼ਿਰੋਜ਼ਪੁਰ: ਦੇਸ਼ ਭਰ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਐਮਰਜੈਂਸੀ ਤਿਆਰੀਆਂ ਨੂੰ ਪਰਖਣ ਲਈ 27 ਨਵੰਬਰ ਨੂੰ ਮੁੜ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਕੜੀ ਤਹਿਤ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੀ ਸਿਵਲ ਡਿਫੈਂਸ ਵੱਲੋਂ ਵਿਸ਼ੇਸ਼ ਮੌਕ ਡਰਿੱਲ ਦਾ ਆਯੋਜਨ ਕੀਤਾ ਜਾਵੇਗਾ। ਇਹ ਅਭਿਆਸ ਰਾਤ 8 ਵਜੇ ਸ਼ੁਰੂ ਹੋਵੇਗਾ, ਜਿਸ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਜੰਗ ਜਾਂ ਕਿਸੇ ਹੋਰ ਵੱਡੀ ਐਮਰਜੈਂਸੀ ਸਥਿਤੀ ਦੌਰਾਨ ਖੁਦ ਨੂੰ ਸੁਰੱਖਿਅਤ ਰੱਖਣ ਅਤੇ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕਰਨਾ ਹੈ।

ਸਿਵਲ ਡਿਫੈਂਸ ਫ਼ਿਰੋਜ਼ਪੁਰ ਦੇ ਅਧਿਕਾਰੀ ਅਨੀਸ਼ ਗੁਪਤਾ ਅਤੇ ਚੀਫ਼ ਵਾਰਡਨ ਪਰਮਿੰਦਰ ਥਿੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਕ ਡਰਿੱਲ ਦੀ ਸ਼ੁਰੂਆਤ ਮੌਕੇ ਇਲਾਕੇ ਵਿੱਚ ਸਾਇਰਨ ਵਜਾਏ ਜਾਣਗੇ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਦੇ ਹਾਊਸਿੰਗ ਬੋਰਡ ਅਤੇ ਪੁੱਡਾ ਮਾਰਕੀਟ ਇਲਾਕੇ ਵਿੱਚ ਰਾਤ 8:00 ਵਜੇ ਤੋਂ ਲੈ ਕੇ 8:10 ਵਜੇ ਤੱਕ ਪੂਰੀ ਤਰ੍ਹਾਂ ਬਲੈਕਆਊਟ ਕੀਤਾ ਜਾਵੇਗਾ। ਇਸ ਦੌਰਾਨ ਲੋਕਾਂ ਨੂੰ ਸਿਖਾਇਆ ਜਾਵੇਗਾ ਕਿ ਹਵਾਈ ਹਮਲੇ ਜਾਂ ਐਮਰਜੈਂਸੀ ਵੇਲੇ ਲਾਈਟਾਂ ਬੰਦ ਕਰਕੇ ਕਿਵੇਂ ਆਪਣਾ ਬਚਾਅ ਕਰਨਾ ਹੈ।

ਸਿਵਲ ਡਿਫੈਂਸ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਖਾਸ ਅਪੀਲ ਕੀਤੀ ਹੈ ਕਿ ਮੌਕ ਡਰਿੱਲ ਅਤੇ ਸਾਇਰਨ ਦੀ ਆਵਾਜ਼ ਸੁਣ ਕੇ ਕਿਸੇ ਵੀ ਤਰ੍ਹਾਂ ਘਬਰਾਉਣ ਜਾਂ ‘ਪੈਨਿਕ’ ਹੋਣ ਦੀ ਬਿਲਕੁਲ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਇੱਕ ਰੂਟੀਨ ਅਭਿਆਸ ਹੈ, ਜੋ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਪਰਖਣ ਅਤੇ ਨਾਗਰਿਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ

ਸਰਹਿੰਦ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ: ਕਰਨਾਲ ਤੋਂ ਜੰਡਿਆਲਾ ਗੁਰੂ ਜਾ ਰਹੀ ਸੰਗਤ ਦੀ ਬੱਸ ਟਰੱਕ ਨਾਲ ਟਕਰਾਈ; 1 ਦੀ ਮੌਤ, 14 ਜ਼ਖਮੀ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *