ਮੋਦੀ ਨੇ ਝਾਰਖੰਡ ਵਿੱਚ ਸਿਟੀਜ਼ਨਸ਼ਿਪ ਐਕਟ ਦੀ ਕੀਤੀ ਸ਼ਲਾਘਾ, ਕਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨਵੇਂ ਸਿਟੀਜ਼ਨਸ਼ਿਪ ਕਾਨੂੰਨ ਨੂੰ ਲੈ ਕੇ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਵਿਚਾਲੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨਵੇਂ ਸਿਟੀਜ਼ਨਸ਼ਿਪ ਕਾਨੂੰਨ ਨੂੰ ਲੈ ਕੇ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਦੇ ਵਿਚਾਲੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉਸ ਕਾਨੂੰਨ ਦੀ ਮਹੱਤਤਾ ਨੂੰ ਦੁਹਰਾਇਆ ਜੋ ਗੁਆਂਢੀ ਦੇਸ਼ਾਂ ਦੇ ਸਤਾਏ ਧਾਰਮਿਕ ਸਮੂਹਾਂ ਨੂੰ ਭਾਰਤੀ ਨਾਗਰਿਕ ਬਣਨ ਦੀ ਆਗਿਆ ਦਿੰਦਾ ਹੈ। ਉਨ੍ਹਾਂ ਕਿਹਾ ਕਿ, ਇਹ ਫੈਸਲਾ “1000 ਪ੍ਰਤੀਸ਼ਤ ਸਹੀ” ਸੀ।

ਕਾਨੂੰਨ ਲਿਆਉਣ ਪਿੱਛੇ ਤਰਕ ਬਾਰੇ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ, ਉਨ੍ਹਾਂ ਲੋਕਾਂ ਦੀ ਜ਼ਿੰਦਗੀ ਨੂੰ ਸੁਧਾਰਨਾ ਅਤੇ ਉਨ੍ਹਾਂ ਨੂੰ ਸਨਮਾਨ ਦੇਣਾ ਜ਼ਰੂਰੀ ਸੀ,  ਜਿਨ੍ਹਾਂ ਨੂੰ  ਸਤਾਇਆ ਹੈ, ਕਿਉਂਕਿ ਉਹ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਵਿੱਚ ਘੱਟਗਿਣਤੀ ਸਨ। ਇਸ ਲਈ ਉਨ੍ਹਾਂ ‘ਤੇ ਜੁਲਮ ਕੀਤੇ ਜਾਂਦੇ ਸੀ। ਸਿਟੀਜ਼ਨਸ਼ਿਪ ਕਾਨੂੰਨ ਉਨ੍ਹਾਂ ਘੱਟ ਗਿਣਤੀ ਲੋਕਾਂ ਨੂੰ ਅਜਿਹੀ ਸਥਿਤੀ ਤੋਂ ਬਾਹਰ ਕੱਢਣ ‘ਚ ਮਦਦਗਾਰ ਸਾਬਿਤ ਹੋਵੇਗਾ।

Leave a Reply

Your email address will not be published. Required fields are marked *