ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਹਨਾਂ ਨੇ ਦੱਸਿਆ ਕਿ ਭਾਰਤ ਨੂੰ ਮਿਸ਼ਨ ਸ਼ਕਤੀ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਇਸ ਤੇ ਉਹਨਾਂ ਨੇ ਦੱਸਿਆ ਕਿ ਭਾਰਤ ਨੇ ਆਪਣਾ ਨਾਂ ਅੰਤਰਿਕਸ਼ ਸ਼ਕਤੀ ਦੇ ਰੂਪ ਚ ਆਪਣਾ ਨਾਂ ਦਰਜ ਕਰਵਾ ਦਿੱਤਾ ਹੈ। ਜਿਸ ਤੋਂ ਬਾਅਦ ਭਾਰਤ ਹੁਣ ਚੋਥਾ ਅਜਿਹਾ ਦੇਸ਼ ਬਣ ਗਿਆ ਹੈ ਜਿਸਨੂੰ ਇਹ ਮੁਕਾਮ ਹਾਸਿਲ ਹੋਇਆ ਹੈ।
https://www.facebook.com/LivingIndiaNewschannel/videos/374208619837754/
ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਭਾਰਤ ਨੇ LEO ਲਾਇਵ ਸੈਟੇਲਾਇਟ ਨੂੰ ਮਾਰ ਸੁੱਟਿਆ ਹੈ। ਇਸ ਮਿਸ਼ਨ ਨੂੰ ਉਹਨਾਂ ਨੇ ਕਰੀਬ 3 ਮਿੰਟ ਵਿੱਚ ਪੂਰਾ ਕੀਤਾ ਹੈ। ਇਸ ਮਿਸ਼ਨ ਨੂੰ ਮਿਸ਼ਨ ਸ਼ਕਤੀ ਦਾ ਨਾਂ ਦਿੱਤਾ ਗਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਦਾ ਮੁੱਖ ਮਕਸਦ ਸ਼ਾਂਤੀ ਬਣਾਏ ਰੱਖਣਾ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਖੁਦ ਨੂੰ ਮੁਸ਼ਕਿਲਾਂ ਦੇ ਲਈ ਤਿਆਰ ਰੱਖਣ। ਮੋਦੀ ਨੇ ਆਪਣਾ ਭਾਸ਼ਣ ‘ਚ ਇਹ ਵੀ ਕਿਹਾ ਕਿ ਸਾਰੇ ਇਕਜੁੱਟ ਹੋਕੇ ਇਕ ਸੁਰੱਖਿਅਤ ਭਾਰਤ ਦਾ ਨਿਰਮਾਣ ਕਰਾਂਗੇ। ਇਸ ਤੋਂ ਇਲਾਵਾ ਇਸ ਮਿਸ਼ਨ ਦੇ ਸਫਲ ਹੋਣ ਤੋਂ ਸਾਰੇ ਦੇਸ਼ਵਾਸਿਆਂ ਨੂੰ ਵਧਾਈ ਦਿੱਤੀ ਹੈ।

