ਗੋਲੀਬਾਰੀ ਦੌਰਾਨ ਮੋਗਾ ਦਾ ਜਵਾਨ ਸ਼ਹੀਦ, ਪਿੰਡ ’ਚ ਸੋਗ ਦੀ ਲਹਿਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਮੋਗਾ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਜਵਾਨ ਕਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ ਜ਼ਿਲ੍ਹਾ ਮੋਗਾ ਦੇ ਪਿੰਡ ਜਨੇਰ ਨਾਲ ਸੰਬੰਧਿਤ ਸਨ | ਉਨ੍ਹਾਂ ਦੀ ਸ਼ਹੀਦੀ ਦੀ ਖ਼ਬਰ ਸੁਣਦਿਆਂ ਹੀ ਜ਼ਿਲ੍ਹਾ ਮੋਗਾ ‘ਚ ਇੱਕ ਵਾਰ ਫਿਰ ਮਾਹੌਲ ਗ਼ਮਗੀਨ ਹੋ ਗਿਆ ਹੈ |

ਜ਼ਿਕਰਯੋਗ ਹੈ ਕਿ ਪੁਲਵਾਮਾ ‘ਚ ਹੋਏ ਫਿਦਾਈਨ ਹਮਲੇ ‘ਚ ਜ਼ਿਲ੍ਹਾ ਮੋਗਾ ਦੇ ਹੀ ਪਿੰਡ ਘਲੋਟੀ ਖ਼ੁਰਦ ਦੇ ਰਹਿਣ ਵਾਲੇ ਸੀ. ਆਰ. ਪੀ. ਐੱਫ. ਦੇ ਜਵਾਨ ਜੈਮਲ ਸਿੰਘ ਸ਼ਹੀਦ ਹੋ ਗਏ ਸਨ | ਇਸ ਤੋਂ ਬਾਅਦ ਹੁਣ ਇਸੇ ਪਿੰਡ ਦੇ ਹੀ ਨੇੜਲੇ ਪਿੰਡ ਜਨੇਰ ਦੇ ਜਵਾਨ ਦੀ ਸ਼ਹੀਦੀ ਦੀ ਖ਼ਬਰ ਆਉਣ ਨਾਲ ਇਲਾਕੇ ਅੰਦਰ ਇੱਕ ਵਾਰ ਫਿਰ ਸੋਗ ਪਸਰ ਗਿਆ ਹੈ |

Watch Video

https://youtu.be/ovTzgsnJRnA

Leave a Reply

Your email address will not be published. Required fields are marked *