ਚੰਡੀਗੜ੍ਹ : ਦਿੱਲੀ ਦੇ ਭਾਜਪਾ ਆਗੂ ਤਜਿੰਦਰ ਬੱਗਾ ਦਾ ਮਾਮਲਾ ਸੁਲਝਿਆ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਬੱਗਾ ਖਿਲਾਫ ਇਕ ਹੋਰ ਵਾਰੰਟ ਜਾਰੀ ਕੀਤਾ ਗਿਆ ਹੈ। ਇਹ ਵਾਰੰਟ ਮੁਹਾਲੀ ਅਦਾਲਤ ਵੱਲੋਂ ਜਾਰੀ ਕੀਤਾ ਗਿਆ ਹੈ। ਮੋਹਾਲੀ ਕੋਰਟ ਨੇ ਪੰਜਾਬ ਪੁਲਿਸ ਨੂੰ ਬੱਗਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਤਰ੍ਹਾਂ ਤਜਿੰਦਰ ਬੱਗਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਪੁਲਿਸ ਵੱਲੋਂ ਤਜਿੰਦਰ ਬੱਗਾ ਨੂੰ ਆਉਣ ਵਾਲੇ ਦਿਨਾਂ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Also Read : ਪਰਨੀਤ ਕੌਰ ਬਾਰੇ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-‘ਕਾਂਗਰਸ ਦਾ ਹਿੱਸਾ ਨਹੀਂ’
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਬੱਗਾ ਦੀ ਗ੍ਰਿਫਤਾਰੀ ਨੂੰ ਲੈ ਕੇ ਸਾਰਾ ਦਿਨ ਡਰਾਮਾ ਚੱਲਦਾ ਰਿਹਾ। ਬਾਅਦ ਵਿੱਚ ਅਦਾਲਤ ਨੇ ਬੱਗਾ ਨੂੰ ਵਾਪਸ ਦਿੱਲੀ ਭੇਜਣ ਦੇ ਨਿਰਦੇਸ਼ ਦਿੱਤੇ। ਦੱਸ ਦੇਈਏ ਕਿ ਬੱਗਾ ‘ਤੇ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ‘ਤੇ ਭੜਕਾਊ ਬਿਆਨ ਦੇਣ, ਧਾਰਮਿਕ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਲੱਗੇ ਹਨ।

