Mohali Cylinder Blast : ਗੈਸ ਸਿਲੰਡਰ ਫਟਣ ਕਾਰਨ ਹੋਇਆ ਵੱਡਾ ਧਮਾਕਾ, ਬੱਚੇ ਸਮੇਤ ਦੋ ਗੰਭੀਰ ਜ਼ਖ਼ਮੀ

ਮੋਹਾਲੀ: ਮੋਹਾਲੀ ਵਿੱਚ ਇੱਕ ਬੰਦ ਪਏ ਘਰ ਅੰਦਰ ਗੈਸ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਦੀ ਲਪੇਟ ਵਿੱਚ…

ਮੋਹਾਲੀ ਵਿੱਚ ਇੱਕ ਬੰਦ ਪਏ ਘਰ ਅੰਦਰ ਗੈਸ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਦੀ ਲਪੇਟ ਵਿੱਚ ਆਉਣ ਕਾਰਨ ਇੱਕ

ਮੋਹਾਲੀ: ਮੋਹਾਲੀ ਵਿੱਚ ਇੱਕ ਬੰਦ ਪਏ ਘਰ ਅੰਦਰ ਗੈਸ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਧਮਾਕੇ ਦੀ ਲਪੇਟ ਵਿੱਚ ਆਉਣ ਕਾਰਨ ਇੱਕ 10 ਸਾਲਾ ਬੱਚਾ ਅਤੇ ਇੱਕ 19 ਸਾਲਾ ਨੌਜਵਾਨ ਗੰਭੀਰ ਰੂਪ ਵਿੱਚ ਝੁਲਸ ਗਏ ਹਨ। ਦੋਵਾਂ ਨੂੰ ਤੁਰੰਤ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਕਿਵੇਂ ਵਾਪਰਿਆ ਹਾਦਸਾ?

ਮਿਲੀ ਜਾਣਕਾਰੀ ਅਨੁਸਾਰ, ਪਿੰਡ ਦੇ ਇੱਕ ਘਰ ਵਿੱਚ ਲਗਭਗ 8 ਤੋਂ 10 ਗੈਸ ਸਿਲੰਡਰ ਰੱਖੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਜਦੋਂ 10 ਸਾਲਾ ਬੱਚਾ ਅਤੇ 19 ਸਾਲਾ ਨੌਜਵਾਨ ਉਸ ਘਰ ਵਿੱਚੋਂ ਸਿਲੰਡਰ ਲੈਣ ਲਈ ਅੰਦਰ ਗਏ, ਤਾਂ ਅਚਾਨਕ ਇੱਕ ਸਿਲੰਡਰ ਵਿੱਚ ਜ਼ਬਰਦਸਤ ਬਲਾਸਟ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਘਰ ਦੇ ਅੰਦਰ ਮੌਜੂਦ ਦੋਵੇਂ ਜਣੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇੱਕ ਰਿਹਾਇਸ਼ੀ ਘਰ ਵਿੱਚ ਇੰਨੀ ਵੱਡੀ ਮਾਤਰਾ ਵਿੱਚ ਸਿਲੰਡਰ ਕਿਉਂ ਰੱਖੇ ਗਏ ਸਨ। ਪੁਲਿਸ ਮੁਤਾਬਕ  ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਾਂਚ ਦੌਰਾਨ ਜਿਸ ਕਿਸੇ ਦੀ ਵੀ ਲਾਪਰਵਾਹੀ ਸਾਹਮਣੇ ਆਵੇਗੀ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਘਰ ਵਿੱਚ ਮੌਜੂਦ ਸਿਲੰਡਰਾਂ ਦੀ ਕਾਨੂੰਨੀ ਸਥਿਤੀ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ  

ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੀਆਂ ਵਧੀਆਂ ਮੁਸ਼ਕਿਲਾਂ: ਸਰਪੰਚਾਂ ਨੇ ਖੋਲ੍ਹਿਆ ਮੋਰਚਾ

ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।

Leave a Reply

Your email address will not be published. Required fields are marked *