ਮੋਹਾਲੀ : ਮੋਹਾਲੀ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ (DAC) ਨੇੜੇ ਅੱਜ ਬਾਅਦ ਦੁਪਹਿਰ ਹੋਏ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕੈਨੇਡਾ ਬੈਠੇ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ ਹੈ।
ਪਤਨੀ ਦੇ ਸਾਹਮਣੇ ਮਾਰੀਆਂ ਗੋਲੀਆਂ
ਡੀ.ਆਈ.ਜੀ. ਨਾਨਕ ਸਿੰਘ ਅਤੇ ਐਸ.ਐਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਟਨਾ ਦੁਪਹਿਰ ਕਰੀਬ 3 ਵਜੇ ਵਾਪਰੀ। ਪਿੰਡ ਰੁੜਕੀ ਪੁਖ਼ਤਾ ਦਾ ਰਹਿਣ ਵਾਲਾ ਗੁਰਵਿੰਦਰ ਸਿੰਘ ਉਰਫ਼ ਲੰਬੜ, ਅਦਾਲਤ ਵਿੱਚ ਆਪਣੀ ਪੇਸ਼ੀ ਭੁਗਤਣ ਤੋਂ ਬਾਅਦ ਜਦੋਂ ਆਪਣੀ ਪਤਨੀ ਨਾਲ ਵਾਪਸ ਮੁੜ ਰਿਹਾ ਸੀ, ਤਾਂ ACC ਹਾਊਸਿੰਗ ਸੁਸਾਇਟੀ ਕੋਲ ਇੱਕ ਅਣਪਛਾਤੇ ਹਮਲਾਵਰ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੁਰਵਿੰਦਰ ਉਸ ਸਮੇਂ ਆਪਣੀ ਕਾਰ ਦੀ ਡਿੱਕੀ ਖੋਲ੍ਹ ਰਿਹਾ ਸੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ।
ਪੁਰਾਣੀ ਰੰਜਿਸ਼ ਬਣੀ ਕਤਲ ਦਾ ਕਾਰਨ
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੁਰਵਿੰਦਰ ਸਿੰਘ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਸੀ। ਮ੍ਰਿਤਕ ਦੀ ਪਤਨੀ ਅਨੁਸਾਰ, ਗੋਲਡੀ ਬਰਾੜ ਲਗਾਤਾਰ ਗੁਰਵਿੰਦਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਇਸੇ ਰੰਜਿਸ਼ ਦੇ ਚਲਦਿਆਂ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਨੇ ਥਾਣਾ ਸੋਹਾਣਾ ਵਿਖੇ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103(1), 61(2) ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਮੁਲਜ਼ਮਾਂ ਦੀ ਭਾਲ ਲਈ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ
ਡੀ.ਆਈ.ਜੀ. ਨਾਨਕ ਸਿੰਘ ਨੇ ਭਰੋਸਾ ਦਿੱਤਾ ਕਿ ਹਮਲਾਵਰਾਂ ਨੂੰ ਫੜਨ ਲਈ ਪੁਲਿਸ ਵੱਲੋਂ ਪੂਰੀ ਤਾਕਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਅਸੀਂ ਤਕਨੀਕੀ ਜਾਂਚ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਕਈ ਟੀਮਾਂ ਦਾ ਗਠਨ ਕੀਤਾ ਹੈ। ਹਮਲਾਵਰ ਅਤੇ ਇਸ ਸਾਜ਼ਿਸ਼ ਵਿੱਚ ਸ਼ਾਮਲ ਹਰ ਸ਼ਖਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।”
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
ਸਾਬਕਾ ਮਹਿਲਾ ਸਰਪੰਚ ਦੇ ਕਤਲ ਮਾਮਲੇ ‘ਚ ਵੱਡੀ ਕਾਰਵਾਈ, ਪਿਓ-ਪੁੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।
https://www.youtube.com/live/GSBCzxDByhE?si=QfEnUZu9NchYGKhl



