MP ਦੇ ਨਵੇਂ ਮੁੱਖ ਮੰਤਰੀ ਹੋਣਗੇ ਮੋਹਨ ਯਾਦਵ

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ‘ਚ ਮੁੱਖ ਮੰਤਰੀ ਦਾ ਅਹੁਦਾ ਕੌਣ ਸੰਭਾਲੇਗਾ, ਇਸ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਿਹਾ ਸਸਪੈਂਸ ਅੱਜ ਖਤਮ ਹੋ ਗਿਆ।…

ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ‘ਚ ਮੁੱਖ ਮੰਤਰੀ ਦਾ ਅਹੁਦਾ ਕੌਣ ਸੰਭਾਲੇਗਾ, ਇਸ ਨੂੰ ਲੈ ਕੇ ਕਈ ਦਿਨਾਂ ਤੋਂ ਚੱਲ ਰਿਹਾ ਸਸਪੈਂਸ ਅੱਜ ਖਤਮ ਹੋ ਗਿਆ। ਵਿਧਾਇਕ ਦਲ ਦੀ ਬੈਠਕ ‘ਚ ਮੋਹਨ ਯਾਦਵ ਦੇ ਨਾਂ ‘ਤੇ ਸਹਿਮਤੀ ਬਣ ਗਈ ਹੈ। ਮੋਹਨ ਯਾਦਵ ਉਜੈਨ ਦੱਖਣ ਤੋਂ ਵਿਧਾਇਕ ਹਨ। ਮੋਹਨ ਯਾਦਵ ਨੂੰ ਸੰਘ ਦਾ ਕਰੀਬੀ ਦੱਸਿਆ ਜਾਂਦਾ ਹੈ। ਜਾਣਕਾਰੀ ਮੁਤਾਬਕ ਸ਼ਿਵਰਾਜ ਸਿੰਘ ਚੌਹਾਨ ਨੇ ਵਿਧਾਇਕ ਦਲ ਦੀ ਬੈਠਕ ‘ਚ ਮੋਹਨ ਯਾਦਵ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ। ਇਸ ਐਲਾਨ ਨਾਲ ਸਾਰੀਆਂ ਕਿਆਸ ਅਰਾਈਆਂ ਖ਼ਤਮ ਹੋ ਗਈਆਂ ਹਨ। ਹੁਣ ਰਾਜ ਦੀ ਕਮਾਨ ਮੋਹਨ ਯਾਦਵ ਦੇ ਹੱਥਾਂ ਵਿੱਚ ਹੋਵੇਗੀ। ਇਸ ਅਹਿਮ ਫੈਸਲੇ ਤੋਂ ਪਹਿਲਾਂ ਭਾਜਪਾ ਹਾਈਕਮਾਂਡ ਨੇ ਅੱਜ ਅਬਜ਼ਰਵਰਾਂ ਦੀ ਟੀਮ ਭੋਪਾਲ ਭੇਜੀ ਸੀ।  ਭੋਪਾਲ ਪਹੁੰਚਣ ਤੋਂ ਬਾਅਦ ਮਨੋਹਰ ਲਾਲ ਖੱਟਰ ਅਤੇ ਹੋਰ ਨਿਗਰਾਨ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੇ। ਇੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼ਿਵਰਾਜ ਸਿੰਘ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਸੀ ਕਿ ਖੱਟਰ ਭਾਜਪਾ ਹਾਈਕਮਾਨ ਦੇ ਹੁਕਮਾਂ ‘ਤੇ ਦਿੱਲੀ ਤੋਂ ਪਹੁੰਚੇ ਸਨ।ਖੱਟਰ ਦੇ ਭੋਪਾਲ ਪਹੁੰਚਣ ਤੋਂ ਬਾਅਦ ਵੀ ਨੱਡਾ ਲਗਾਤਾਰ ਉਨ੍ਹਾਂ ਦੇ ਸੰਪਰਕ ‘ਚ ਰਹੇ।

Leave a Reply

Your email address will not be published. Required fields are marked *